Home / Punjabi News / ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ

ਰੂਪਨਗਰ, 1 ਜੂਨ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ ਦੇ ਪਾਰਟੀ ਆਗੂ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ। ਸੂਤਰਾਂ ਅਨੁਸਾਰ ਕਮਿੱਕਰ ਸਿੰਘ ਜੇਲ੍ਹ ਵਿੱਚ ਹੈ। ਇਸ ਸਬੰਧੀ ਟਵੀਟ ਕਰਕੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਮਿੱਕਰ ਸਿੰਘ ਡਾਢੀ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਏ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ‘ਆਪ’ ‘ਤੇ ਵਿਅੰਗ ਕਰਦਿਆਂ ਕਿਹਾ ਕਿ ਸਿਆਸਤ ਨੂੰ ਅਪਰਾਧੀਆਂ ਤੋਂ ਮੁਕਤ ਕਰਨ ਦਾ ਵਾਅਦਾ ਕਰਨ ਵਾਲੀ ਪਾਰਟੀ ਨੂੰ ਇਤਿਹਾਸਕ ਆਨੰਦਪੁਰ ਸਾਹਿਬ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਉਣ ਲਈ ਸਾਫ਼-ਸੁਥਰਾ ਵਿਅਕਤੀ ਨਹੀਂ ਲੱਭਿਆ।


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …