Home / Punjabi News / ਲਾਤੂਰ ਦੀ ਖੰਡ ਮਿੱਲ ਮੂਹਰੇ 22 ਕਰਮਚਾਰੀਆਂ ਵੱਲੋਂ ਆਤਮਦਾਹ ਕਰਨ ਦੀ ਕੋਸ਼ਿਸ਼

ਲਾਤੂਰ ਦੀ ਖੰਡ ਮਿੱਲ ਮੂਹਰੇ 22 ਕਰਮਚਾਰੀਆਂ ਵੱਲੋਂ ਆਤਮਦਾਹ ਕਰਨ ਦੀ ਕੋਸ਼ਿਸ਼

ਲਾਤੂਰ, 16 ਅਕਤੂਬਰ
ਮਹਾਰਾਸ਼ਟਰ ਦੇ ਲਾਤੂਰ ਵਿੱਚ ਸੋਮਵਾਰ ਨੂੰ 22 ਕਰਮਚਾਰੀਆਂ ਨੇ ਇੱਕ ਖੰਡ ਮਿੱਲ ਦੇ ਬਾਹਰ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਇਹ ਕਦਮ ਚੁੱਕਿਆ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰੇਨਾਪੁਰ ਤਹਿਸੀਲ ਦੇ ਪੰਗਾਓਂ ਵਿਖੇ ਪੰਨਾਗੇਸ਼ਵਰ ਖੰਡ ਮਿੱਲ ਦੇ ਸੁਰੱਖਿਆ ਅਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਆਪਣੇ ਸਰੀਰ ‘ਤੇ ਡੀਜ਼ਲ ਅਤੇ ਪੈਟਰੋਲ ਪਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਪਿਛਲੇ 15 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਅਤੇ ਉਨ੍ਹਾਂ ਨੇ 25 ਸਤੰਬਰ ਨੂੰ ਫੈਕਟਰੀ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਦੀਆਂ ਤਨਖਾਹਾਂ ਦਾ ਭੁਗਤਾਨ ਕੀਤਾ ਜਾਵੇ ਅਤੇ ਪ੍ਰਾਵੀਡੈਂਟ ਫੰਡ ਜਮ੍ਹਾਂ ਕਰਵਾਇਆ ਜਾਵੇ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। -ਪੀਟੀਆਈ

The post ਲਾਤੂਰ ਦੀ ਖੰਡ ਮਿੱਲ ਮੂਹਰੇ 22 ਕਰਮਚਾਰੀਆਂ ਵੱਲੋਂ ਆਤਮਦਾਹ ਕਰਨ ਦੀ ਕੋਸ਼ਿਸ਼ appeared first on punjabitribuneonline.com.


Source link

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …