Home / Punjabi News / ਮੁਹਾਲੀ ਵਿੱਚੋਂ ਰਿੰਦਾ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ

ਮੁਹਾਲੀ ਵਿੱਚੋਂ ਰਿੰਦਾ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਕਤੂਬਰ
ਪੰਜਾਬ ਪੁਲੀਸ ਨੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਵੱਲੋਂ ਚਲਾਏ ਜਾ ਰਹੇ ਅਤਿਵਾਦੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਮੁਹਾਲੀ ’ਚ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਰਾਜਾ ਬੈਂਸ ਵਾਸੀ ਬਟਾਲਾ, ਬਾਵਾ ਸਿੰਘ, ਗੁਰਕ੍ਰਿਪਾਲ ਸਿੰਘ ਉਰਫ਼ ਗਗਨ ਰੰਧਾਵਾ ਤੇ ਅਮਾਨਤ ਗਿੱਲ ਵਾਸੀਆਨ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਤੋਂ .32 ਬੋਰ ਦਾ ਇਕ ਪਿਸਤੌਲ ਤੇ 10 ਕਾਰਤੂਸ ਬਰਾਮਦ ਕੀਤੇ ਹਨ। ਇਹ ਕਾਰਵਾਈ ਮੁਹਾਲੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮਾਂ ਦੀ ਸੂਬੇ ਦੇ ਮੋਹਤਬਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸੀ।

The post ਮੁਹਾਲੀ ਵਿੱਚੋਂ ਰਿੰਦਾ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ appeared first on punjabitribuneonline.com.


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …