Home / Punjabi News / ਜੰਮੂ ਕਸ਼ਮੀਰ: ਅਤਿਵਾਦੀਆਂ ਨਾਲ ਮੁਕਾਬਲੇ ’ਚ ਫੌਜ ਦੇ ਚਾਰ ਜਵਾਨ ਸ਼ਹੀਦ, ਦੋ ਜ਼ਖ਼ਮੀ

ਜੰਮੂ ਕਸ਼ਮੀਰ: ਅਤਿਵਾਦੀਆਂ ਨਾਲ ਮੁਕਾਬਲੇ ’ਚ ਫੌਜ ਦੇ ਚਾਰ ਜਵਾਨ ਸ਼ਹੀਦ, ਦੋ ਜ਼ਖ਼ਮੀ

ਰਾਜੌਰੀ/ਜੰਮੂ, 22 ਨਵੰਬਰ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਫੌਜ ਦੇ ਦੋ ਕਪਤਾਨਾਂ ਸਣੇ ਚਾਰ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਮੌਕੇ ’ਤੇ ਦੋ ਅਤਿਵਾਦੀਆਂ ਨਾਲ ਚੱਲ ਰਹੇ ਮੁਕਾਬਲੇ ’ਚ ਹੋਰ ਸੈਨਿਕਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਖੇਤਰ ਵਿੱਚ ਗੋਲੀਬਾਰੀ ਚੱਲ ਰਹੀ ਹੈ। ਜ਼ਖਮੀਆਂ ਨੂੰ ਊਧਮਪੁਰ ਦੇ ਸੈਨਾ ਦੇ ਕਮਾਂਡ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੋਂ ਬਾਅਦ ਧਰਮਸਾਲ ਦੇ ਬਾਜੀਮਾਲ ਖੇਤਰ ਵਿੱਚ ਅਤਿਵਾਦੀਆਂ ਅਤੇ ਫੌਜ ਵਿਚਾਲੇ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਵਾਧੂ ਸੈਨਿਕਾਂ ਨੂੰ ਸ਼ਾਮਲ ਕਰਕੇ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। -ਪੀਟੀਆਈ

 

The post ਜੰਮੂ ਕਸ਼ਮੀਰ: ਅਤਿਵਾਦੀਆਂ ਨਾਲ ਮੁਕਾਬਲੇ ’ਚ ਫੌਜ ਦੇ ਚਾਰ ਜਵਾਨ ਸ਼ਹੀਦ, ਦੋ ਜ਼ਖ਼ਮੀ appeared first on punjabitribuneonline.com.


Source link

Check Also

Top 10 Punjabi News Headlines and Trends from 22 June 2026

NEET ਦੀ ਮੁੜ ਪ੍ਰੀਖਿਆ ਵਿੱਚ ਧੋਖਾਧੜੀ ‘ਤੇ NTA ਨੇ ਸ਼ਿਕੰਜਾ ਕੱਸਿਆ, ਅਭਿਸ਼ੇਕ ਸਿੰਘ ਨੇ ਕਿਹਾ …