Home / Punjabi News / ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ

ਚੰਡੀਗੜ੍ਹ, 25 ਨਵੰਬਰ
ਗੁਰੂ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਪੁੱਜਿਆ। ਜੈਕਾਰਿਆਂ ਦੀ ਗੂੰਜ ਨਾਲ ਇਹ ਜਥਾ ਪਾਕਿਸਤਾਨ ਰਵਾਨਾ ਹੋਇਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ ਕਰ ਰਹੇ ਹਨ। ਸ਼ਰਧਾਲੂਆਂ ਕੋਲ 10 ਦਿਨ ਦਾ ਵੀਜ਼ਾ ਹੈ ਅਤੇ ਉਹ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਮਨਾਉਣਗੇ। ਉਹ ਪਾਕਿਸਥਾਨ ਸਥਿਤ ਹੋਰ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ ਕਰਕੇ 4 ਦਸੰਬਰ ਨੂੰ ਪਰਤਣਗੇ।

The post ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ appeared first on punjabitribuneonline.com.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …