Home / Punjabi News / ਹਰਿਆਣਾ ’ਚ ਕੈਂਸਰ ਪੀੜਤਾਂ ਨੂੰ ਮਿਲਣਗੇ ਤਿੰਨ ਹਜ਼ਾਰ ਰੁਪਏ ਮਹੀਨਾ

ਹਰਿਆਣਾ ’ਚ ਕੈਂਸਰ ਪੀੜਤਾਂ ਨੂੰ ਮਿਲਣਗੇ ਤਿੰਨ ਹਜ਼ਾਰ ਰੁਪਏ ਮਹੀਨਾ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 27 ਨਵੰਬਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਕੈਂਸਰ ਰੋਗ ਦੀ ਤੀਜੀ ਤੇ ਚੌਥੀ ਸਟੇਜ ਦੇ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਯੋਜਨਾ ਅਧੀਨ ਕੈਂਸਰ ਰੋਗ ਦੀ ਤੀਜੀ ਤੇ ਚੌਥੀ ਸਟੇਜ ਦੇ ਮਰੀਜ਼ਾਂ ਨੂੰ ਤਿੰਨ ਹਜ਼ਾਰ ਰੁਪਏ ਮਹੀਨਾ ਵਿੱਤੀ ਮਦਦ ਦਿੱਤੀ ਜਾਵੇਗੀ। ਇਹ ਸਕੀਮ ਪਹਿਲੀ ਜਨਵਰੀ 2024 ਤੋਂ ਸੂਬੇ ਵਿੱਚ ਲਾਗੂ ਕੀਤੀ ਜਾਵੇਗੀ। ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਤਿੰਨ ਲੱਖ ਰੁਪਏ ਸਾਲਾਨਾ ਆਮਦਨ ਤੋਂ ਘੱਟ ਵਾਲੇ ਪਰਿਵਾਰਾਂ ਨੂੰ ਹੀ ਮਿਲੇਗਾ।

The post ਹਰਿਆਣਾ ’ਚ ਕੈਂਸਰ ਪੀੜਤਾਂ ਨੂੰ ਮਿਲਣਗੇ ਤਿੰਨ ਹਜ਼ਾਰ ਰੁਪਏ ਮਹੀਨਾ appeared first on punjabitribuneonline.com.


Source link

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …