Home / Punjabi News / ਚੰਡੀਗੜ੍ਹ: ਬੀਤੀ ਰਾਤ ਰਹੀ ਸੀਜ਼ਨ ਦੀ ਸਭ ਤੋਂ ਠੰਢੀ

ਚੰਡੀਗੜ੍ਹ: ਬੀਤੀ ਰਾਤ ਰਹੀ ਸੀਜ਼ਨ ਦੀ ਸਭ ਤੋਂ ਠੰਢੀ

ਆਤਿਸ਼ ਗੁਪਤਾ

ਚੰਡੀਗੜ੍ਹ, 16 ਜਨਵਰੀ

ਚੰਡੀਗੜ੍ਹ ਵਿੱਚ ਬੀਤੀ ਰਾਤ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ ਹੈ ਅਤੇ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 2.7 ਡਿਗਰੀ ’ਤੇ ਪਹੁੰਚ ਗਿਆ ਹੈ ਜੋ ਕਿ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਘੱਟ ਹੈ। ਜਦੋਂ ਕਿ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਵੀ 18.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਭਾਗ ਨੇ 17, 18 ਤੇ 19 ਜਨਵਰੀ ਤੱਕ ਸ਼ਹਿਰ ਵਿੱਚ ਸੰਘਣੀ ਧੁੰਦ ਤੇ ਠੰਢੀਆਂ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਧੁੰਦ ਕਰਕੇ ਦੂਰ ਤੱਕ ਦਿੱਖਣ ਹੱਦ ਵੀ 50 ਮੀਟਰ ਦੇ ਕਰੀਬ ਹੀ ਦਰਜ ਕੀਤੀ ਗਈ ਹੈ। ਅੱਜ ਦੁਪਹਿਰ ਸਮੇਂ ਨਿਕਲੀ ਧੁੱਪ ਨੇ ਲੋਕਾਂ ਨੂੰ ਠੰਢ ਤੋਂ ਮਾਮੂਲੀ ਰਾਹਤ ਦਿੱਤੀ ਹੈ।  ਅੱਜ ਚੰਡੀਗੜ੍ਹ ਵਿੱਚ ਸਵੇਰੇ ਸੰਘਣੀ ਧੁੰਦ ਦੀ ਚਾਦਰ 11 ਕੁ ਵਜੇ ਤੱਕ ਛਾਈ ਰਹੀ, ਉਸ ਤੋਂ ਬਾਅਦ ਨਿਕਲੀ ਧੁੱਪ ਨੇ ਲੋਕਾਂ ਨੂੰ ਠੰਢ ਤੋਂ ਮਾਮੂਲੀ ਰਾਹਤ ਦਿੱਤੀ।

The post ਚੰਡੀਗੜ੍ਹ: ਬੀਤੀ ਰਾਤ ਰਹੀ ਸੀਜ਼ਨ ਦੀ ਸਭ ਤੋਂ ਠੰਢੀ appeared first on Punjabi Tribune.


Source link

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …