Home / Punjabi News / ਨੇਪਾਲੀ ਸੰਸਦ ਦੇ ਹੇਠਲੇ ਸਦਨ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ’ਚ ਗ੍ਰਿਫ਼ਤਾਰ

ਨੇਪਾਲੀ ਸੰਸਦ ਦੇ ਹੇਠਲੇ ਸਦਨ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ’ਚ ਗ੍ਰਿਫ਼ਤਾਰ

ਕਾਠਮੰਡੂ, 18 ਮਾਰਚ
ਨੇਪਾਲ ਦੀ ਸੰਸਦ ਦੇ ਹੇਠਲੇ ਸਦਨ ਦੇ ਸਾਬਕਾ ਸਪੀਕਰ ਕ੍ਰਿਸ਼ਨ ਬਹਾਦੁਰ ਮਹਾਰਾ ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਦੱਸਿਆ ਕਿ ਮਹਾਰਾ, ਜੋ ਨੇਪਾਲ ਦੀ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ ਉਪ-ਪ੍ਰਧਾਨ ਹਨ, ਨੂੰ ਕਪਿਲਵਾਸਤੂ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਅੱਜ ਸਵੇਰੇ ਕਾਠਮੰਡੂ ਲਿਆਂਦਾ ਗਿਆ। ਨੇਪਾਲ ਪੁਲੀਸ ਦੇ ਆਈਜੀਪੀ ਬਸੰਤ ਕੁੰਵਰ ਨੇ ਇਸ ਦੀ ਪੁਸ਼ਟੀ ਕੀਤੀ ਹੈ।

The post ਨੇਪਾਲੀ ਸੰਸਦ ਦੇ ਹੇਠਲੇ ਸਦਨ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ’ਚ ਗ੍ਰਿਫ਼ਤਾਰ appeared first on Punjabi Tribune.


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …