Breaking News
Home / Punjabi News / ਰਣਹੋਲਾ ’ਚ ਦੋ ਵਿਅਕਤੀਆਂ ਦੀ ਚਾਕੂ ਮਾਰ ਕੇ ਹੱਤਿਆ

ਰਣਹੋਲਾ ’ਚ ਦੋ ਵਿਅਕਤੀਆਂ ਦੀ ਚਾਕੂ ਮਾਰ ਕੇ ਹੱਤਿਆ

ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਦੇ ਰਣਹੋਲਾ ਇਲਾਕੇ ’ਚ ਬੀਤੀ ਰਾਤ ਦੋ ਵਿਅਕਤੀਆਂ ਦੀ ਕਥਿਤ ਤੌਰ ’ਤੇ ਚਾਕੂ ਨਾਲ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9.44 ਵਜੇ ਮਾਛੀ ਮੰਡੀ ਨੇੜੇ ਇਕ ਵਿਅਕਤੀ ਖੂਨ ਨਾਲ ਲੱਥਪੱਥ ਪਿਆ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲੀਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਵਿਅਕਤੀ ਨੂੰ ਜਾਫਰਪੁਰ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ 34 ਸਾਲਾ ਮੁਕੇਸ਼ ਵਜੋਂ ਹੋਈ ਹੈ। ਇਕ ਅਧਿਕਾਰੀ ਮੁਤਾਬਕ ਜਦੋਂ ਪੁਲੀਸ ਮੁਕੇਸ਼ ਨੂੰ ਹਸਪਤਾਲ ਲਿਜਾ ਰਹੀ ਸੀ ਤਾਂ ਸਥਾਨਕ ਲੋਕਾਂ ਨੇ ਨੇੜੇ ਹੀ ਇਕ ਹੋਰ ਲਾਸ਼ ਪਈ ਹੋਣ ਦੀ ਸੂਚਨਾ ਦਿੱਤੀ। ਉਸ ’ਤੇ ਵੀ ਚਾਕੂ ਨਾਲ ਹਮਲਾ ਕੀਤਾ ਗਿਆ। ਡਾਕਟਰਾਂ ਨੇ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਨੁਸਾਰ ਪਹਿਲੀ ਨਜ਼ਰੇ ਜਾਪਦਾ ਹੈ ਕਿ ਦੋਵੇਂ ਵਿਅਕਤੀਆਂ ਨੂੰ ਮਾਰਨ ਤੋਂ ਪਹਿਲਾਂ ਲੁੱਟਿਆ ਗਿਆ ਸੀ। -ਪੀਟੀਆਈ

 

The post ਰਣਹੋਲਾ ’ਚ ਦੋ ਵਿਅਕਤੀਆਂ ਦੀ ਚਾਕੂ ਮਾਰ ਕੇ ਹੱਤਿਆ appeared first on Punjabi Tribune.


Source link

Check Also

‘ਪੰਜਾਬ ਸਰਕਾਰ ਨੇ ਜੋ ਕਰਨਾ ਕਰੇ, ਮੈਂ ਰਿਟਾਇਰ ਹੋ ਚੁੱਕੀ ਹਾਂ’: ਪਰਮਪਾਲ ਕੌਰ

ਸ਼ਗਨ ਕਟਾਰੀਆ ਬਠਿੰਡਾ, 8 ਮਈ ਸਾਬਕਾ ਆਈਏਐੱਸ ਅਧਿਕਾਰੀ ਅਤੇ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ …