Breaking News
Home / Punjabi News / ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ
ਲਹਿਰਾਗਾਗਾ, 28 ਮਾਰਚ
ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ ਹੋ ਗਈ। ਰੇਲਵੇ ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਤਾਰ ਸਿੰਘ (25) ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 8 ਚੈਨਪੁਰਾ ਬਸਤੀ ਲਹਿਰਾਗਾਗਾ ਵਜੋਂ ਹੋਈ ਹੈ। ਇਹ ਘਟਨਾ ਲਹਿਰਾਗਾਗਾ ਅਤੇ ਜਾਖਲ ਰੇਲਵੇ ਲਾਈਨ ਵਿਚਕਾਰ ਪੈਂਦੇ ਪਿੰਡ ਗੁਰਨੇ ਦੀ ਬੁਰਜੀ ਨੰਬਰ 113/7/8 ਨੇੜੇ ਵਾਪਰੀ ਹੈ। ਰੇਲਵੇ ਪੁਲੀਸ ਚੌਕੀ ਦੇ ਸਬ ਇੰਸਪੈਕਟਰ ਜਗਵਿੰਦਰ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਭਰਾ ਗੁਰਲਾਲ ਸਿੰਘ ਨੇ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਭਰਾ ਜਗਤਾਰ ਸਿੰਘ ਲੰਬੇ ਸਮੇਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਰਿਲਾਇੰਸ ਪੈਟਰੋਲ ਪੰਪ ਤੇ ਲਹਿਲ ਖੁਰਦ ਵਿਖੇ ਕੰਮ ਕਰਦਾ ਸੀ। ਰੇਲ ਪੁਲੀਸ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

The post ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ appeared first on Punjabi Tribune.


Source link

Check Also

‘ਪੰਜਾਬ ਸਰਕਾਰ ਨੇ ਜੋ ਕਰਨਾ ਕਰੇ, ਮੈਂ ਰਿਟਾਇਰ ਹੋ ਚੁੱਕੀ ਹਾਂ’: ਪਰਮਪਾਲ ਕੌਰ

ਸ਼ਗਨ ਕਟਾਰੀਆ ਬਠਿੰਡਾ, 8 ਮਈ ਸਾਬਕਾ ਆਈਏਐੱਸ ਅਧਿਕਾਰੀ ਅਤੇ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ …