Home / Punjabi News / 55 ਸਮਾਜਿਕ ਜਥੇਬੰਦੀਆਂ ਵੱਲੋਂ ‘ਇੰਡੀਆ’ ਗੱਠਜੋੜ ਨੂੰ ਹਮਾਇਤ

55 ਸਮਾਜਿਕ ਜਥੇਬੰਦੀਆਂ ਵੱਲੋਂ ‘ਇੰਡੀਆ’ ਗੱਠਜੋੜ ਨੂੰ ਹਮਾਇਤ

ਨਵੀਂ ਦਿੱਲੀ, 13 ਅਪਰੈਲ
ਸਮਾਜਿਕ ਨਿਆਂ ਅਤੇ ਓਬੀਸੀ ਦੇ ਹੱਕਾਂ ਲਈ ਕੰਮ ਕਰਦੀਆਂ ਲਗਪਗ 55 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੱਜ ਇੱਥੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਵਿਰੋਧੀ ਧਿਰਾਂ ਦੇ ‘ਇੰਡੀਆ’ ਗੱਠਜੋੜ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਖੜਗੇ ਨੇ ਇਸ ਹਮਾਇਤ ਲਈ ਜਥੇਬੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ। ਇਸ ਲਈ ਸਾਰਿਆਂ ਨੂੰ ਇਸ ਲੜਾਈ ਵਿੱਚ ਇਕੱਠੇ ਹੋਣ ਦੀ ਲੋੜ ਹੈ। -ਪੀਟੀਆਈ

The post 55 ਸਮਾਜਿਕ ਜਥੇਬੰਦੀਆਂ ਵੱਲੋਂ ‘ਇੰਡੀਆ’ ਗੱਠਜੋੜ ਨੂੰ ਹਮਾਇਤ appeared first on Punjabi Tribune.


Source link

Check Also

Top 10 Punjabi News Headlines and Trends from 9 June 2026

ABP Sanjha Top 10, 9 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …