Home / Punjabi News / ਅਦਾਲਤ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ

ਅਦਾਲਤ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ

ਨਵੀਂ ਦਿੱਲੀ, 30 ਅਪਰੈਲ
ਇਥੋਂ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਕਥਿਤ ਆਬਕਾਰੀ ਘਪਲੇ ਦੇ ਸਬੰਧ ਵਿਚ ਸੀਬੀਆਈ ਅਤੇ ਈਡੀ ਵੱਲੋਂ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਸੀਬੀਆਈ ਅਤੇ ਈਡੀ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਰਾਹਤ ਤੋਂ ਇਨਕਾਰ ਕਰਦਿਆਂ ਕਿਹਾ ਕਿ ਜ਼ਮਾਨਤ ਦੇਣ ਦਾ ਪੜਾਅ ਸਹੀ ਨਹੀਂ ਸੀ। ਅਦਾਲਤ ਨੇ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਨਾਲ-ਨਾਲ ਸਿਸੋਦੀਆ ਵੱਲੋਂ ਪੇਸ਼ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

The post ਅਦਾਲਤ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ appeared first on Punjabi Tribune.


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …