Home / Punjabi News / ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਪਟਿਆਲਾ ’ਚ ਰੋਡ ਸ਼ੋਅ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਪਟਿਆਲਾ ’ਚ ਰੋਡ ਸ਼ੋਅ

ਗੁਰਨਾਮ ਸਿੰਘ ਅਕੀਦਾ
ਪਟਿਆਲਾ, 30 ਜੂਨ
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਸ਼ਹਿਰ ਵਿੱਚ ਪਾਰਟੀ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਨਾਭਾ ਤੋਂ ਵਿਧਾਇਕ ਦੇਵ ਮਾਨ ਤੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਮੌਜੂਦ ਸਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਪ ਉਮੀਦਵਾਰਾਂ ਨੂੰ ਜਿਤਾ ਕੇ ਪੰਜਾਬ ਦਾ ਭਲਾ ਕੇਂਦਰ ਰਾਹੀਂ ਵੀ ਕੀਤਾ ਜਾ ਸਕੇਗਾ, ਕਿਉਂਕਿ ਜੇ ਕੇਂਦਰ ਵਿਚ ਪੰਜਾਬ ਦੀ ਅਵਾਜ਼ ਪਹੁੰਚਾਉਣ ਵਾਲੇ ਲੋਕ ਹੋਣਗੇ ਤਾਂ ਪੰਜਾਬ ਦਾ ਕਈ ਗੁਣਾ ਵਿਕਾਸ ਹੋਵੇਗਾ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਪਾਰਟੀ ਰਾਜ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰ ਰਹੀ ਹੈ।

The post ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਪਟਿਆਲਾ ’ਚ ਰੋਡ ਸ਼ੋਅ appeared first on Punjabi Tribune.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …