Home / Punjabi News / ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਦਾ ਸ੍ਰੀਲੰਕਾ ਦੌਰਾ 20 ਨੂੰ

ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਦਾ ਸ੍ਰੀਲੰਕਾ ਦੌਰਾ 20 ਨੂੰ

ਕੋਲੰਬੋ, 15 ਜੂਨ

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 20 ਜੂਨ ਨੂੰ ਸ੍ਰੀਲੰਕਾ ਦੌਰੇ ’ਤੇ ਆ ਸਕਦੇ ਹਨ। ਸ੍ਰੀਲੰਕਾਈ ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਜੈਸ਼ੰਕਰ ਸ੍ਰੀਲੰਕਾ ਦਾ ਦੌਰਾ ਕਰ ਸਕਦੇ ਹਨ ਅਤੇ ਬਾਅਦ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਇਸ ਟਾਪੂ ਮੁਲਕ ਦਾ ਦੌਰਾ ਕਰਨ ਦੀ ਉਮੀਦ ਹੈ। ਸਾਬਰੀ ਮੁਤਾਬਕ ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘ ਪਿਛਲੇ ਹਫ਼ਤੇ ਨਵੀਂ ਦਿੱਲੀ ’ਚ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ ਸਨ ਤੇ ਇਹ ਦੌਰੇ ਉਸੇ ਦਾ ਅਗਲਾ ਪੜਾਅ ਹਨ। ਹਾਲਾਂਕਿ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਹਾਲੇ ਤੱਕ ਜੈਸ਼ੰਕਰ ਦੇ ਦੌਰੇ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। -ਪੀਟੀਆਈ

 

The post ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਦਾ ਸ੍ਰੀਲੰਕਾ ਦੌਰਾ 20 ਨੂੰ appeared first on Punjabi Tribune.


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …