Home / Punjabi News / ਹਵਾਈ ਅੱਡੇ ਦੀ ਛੱਤ ਡਿੱਗਣ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਵੱਲੋਂ ਕੇਸ ਦਰਜ

ਹਵਾਈ ਅੱਡੇ ਦੀ ਛੱਤ ਡਿੱਗਣ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਵੱਲੋਂ ਕੇਸ ਦਰਜ

ਨਵੀਂ ਦਿੱਲੀ, 28 ਜੂਨ
ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗਣ ਤੋਂ ਬਾਅਦ ਦਿੱਲੀ ਪੁਲੀਸ ਨੇ ਅੱਜ ਕੇਸ ਦਰਜ ਕਰ ਲਿਆ ਹੈ। ਇਹ ਕੇਸ ਲਾਪ੍ਰਵਾਹੀ ਨਾਲ ਹੋਈ ਮੌਤ ਨਾਲ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ ਜਿਸ ਵਿਚ ਛੇ ਜਣੇ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅਨੁਸਾਰ ਇਸ ਮਾਮਲੇ ਵਿਚ ਲਾਪ੍ਰਵਾਹੀ ਵਰਤਣ ਵਾਲਿਆਂ ਦੀ ਜ਼ਿੰਮੇਵਾਰੀ ਨਿਰਧਾਰਿਤ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਪਾਲਮ ਸਟੇਸ਼ਨ ’ਚ ਤਾਇਨਾਤ ਇਕ ਸਬ-ਇੰਸਪੈਕਟਰ ਦੀ ਸ਼ਿਕਾਇਤ ’ਤੇ ਧਾਰਾ 337 (ਦੂਜਿਆਂ ਦੀ ਜਾਨ ਨੂੰ ਖਤਰੇ ਵਿਚ ਪਾਉਣਾ) ਅਤੇ 304ਏ (ਲਾਪ੍ਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਤਹਿਤ ਕੇਸ ਦਰਜ ਕੀਤਾ ਹੈ।

The post ਹਵਾਈ ਅੱਡੇ ਦੀ ਛੱਤ ਡਿੱਗਣ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਵੱਲੋਂ ਕੇਸ ਦਰਜ appeared first on Punjabi Tribune.


Source link

Check Also

ਆਸਟਰੇਲੀਆ ਤੋਂ ਦਿੱਲੀ ਜਾ ਰਹੇ ਜਹਾਜ਼ ’ਚ ਪੰਜਾਬੀ ਮੁਟਿਆਰ ਦੀ ਮੌਤ

ਮੈਲਬੌਰਨ, 2 ਜੁਲਾਈ ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾ ਰਹੀ 24 ਸਾਲਾ …