Breaking News
Home / Punjabi News / ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ

ਪਟਨਾ, 28 ਜੂਨ
ਸੀਬੀਆਈ ਨੇ ਨੀਟ ਪ੍ਰੀਖਿਆ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਅੱਜ ਝਾਰਖੰਡ ਦੇ ਹਜ਼ਾਰੀ ਬਾਗ ਤੋਂ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਓਏਸਿਸ ਸਕੂਲ ਦਾ ਪ੍ਰਿੰਸੀਪਲ ਅਹਿਸਾਨ ਉਲ ਹੱਕ, ਵਾਈਸ ਪ੍ਰਿੰਸੀਪਲ ਇਮਤਿਆਜ਼ ਤੇ ਪੱਤਰਕਾਰ ਜਮਾਲੂਦੀਨ ਸ਼ਾਮਲ ਹੈ। ਸੀਬੀਆਈ ਇਨ੍ਹਾਂ ਨੂੰ ਬਿਹਾਰ ਲੈ ਕੇ ਆ ਰਹੀ ਹੈ। ਸੀਬੀਆਈ ਵੱਲੋਂ ਇਸ ਕੇਸ ਨਾਲ ਸਬੰਧਤ ਦੋ ਜਣਿਆਂ ਨੂੰ 27 ਜੂਨ ਨੂੰ ਪਟਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਇਸ ਸਕੂਲ ਦੇ ਪ੍ਰਬੰਧਕਾਂ ’ਤੇ ਕੋਰੀਅਰ ਜ਼ਰੀਏ ਆਏ ਪ੍ਰੀਖਿਆ ਪੱਤਰਾਂ ਦੇ ਪੈਕੇਟ ਨੂੰ ਬੈਂਕ ਲਿਜਾਣ ਦੀ ਥਾਂ ਉਕਤ ਸਕੂਲ ਵਿਚ ਖੋਲ੍ਹੇ ਜਾਣ ਦਾ ਸ਼ੱਕ ਹੈ।

The post ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ appeared first on Punjabi Tribune.


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …