Home / Punjabi News / ਐੱਸਡੀਐੱਮ ਵੱਲੋਂ ਘਨੌਲੀ ਖੇਤਰ ਦੇ ਪਿੰਡਾਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਐੱਸਡੀਐੱਮ ਵੱਲੋਂ ਘਨੌਲੀ ਖੇਤਰ ਦੇ ਪਿੰਡਾਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਜਗਮੋਹਨ ਸਿੰਘ
ਘਨੌਲੀ, 2 ਜੁਲਾਈ
ਮੌਨਸੂਨ ਸੀਜ਼ਨ ਦੌਰਾਨ ਰੂਪਨਗਰ ਸਬ ਡਿਵੀਜ਼ਨ ਨਾਲ ਸਬੰਧਤ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਦੌਰਾਨ ਸੰਭਾਵਿਤ ਖਤਰੇ ਵਾਲੀਆਂ ਥਾਵਾਂ ’ਤੇ ਸਖਤ ਚੌਕਸੀ ਵਰਤੀ ਜਾ ਰਹੀ ਹੈ। ਘਨੌਲੀ ਖੇਤਰ ਦੇ ਪਿੰਡ ਚੱਕ ਢੇਰਾ ਵਿਚ ਐਸ.ਡੀ.ਐਮ. ਨਵਦੀਪ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਦੀਆਂ ਤੇ ਨਾ‌ਲਿਆਂ ਦੀ ਸਾਫ ਸਫਾਈ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਤਾਂ ਕਿ ਬਰਸਾਤ ਦੇ ਸੀਜ਼ਨ ਦੌਰਾਨ ਲੋਕਾਂ ਦਾ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।

The post ਐੱਸਡੀਐੱਮ ਵੱਲੋਂ ਘਨੌਲੀ ਖੇਤਰ ਦੇ ਪਿੰਡਾਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ appeared first on Punjabi Tribune.


Source link

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …