Home / Punjabi News / ਸਮਲਿੰਗੀ ਵਿਆਹ: ਜਸਟਿਸ ਸੰਜੀਵ ਖੰਨਾ ਨੇ ਪੁਨਰਵਿਚਾਰ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾ

ਸਮਲਿੰਗੀ ਵਿਆਹ: ਜਸਟਿਸ ਸੰਜੀਵ ਖੰਨਾ ਨੇ ਪੁਨਰਵਿਚਾਰ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾ

ਨਵੀਂ ਦਿੱਲੀ, 10 ਜੁਲਾਈ

ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰਨ ਸਬੰਧੀ ਸਿਖ਼ਰਲੀ ਅਦਾਲਤ ਦੇ ਫ਼ੈਸਲੇ ਦੀ ਸਮੀਖਿਆ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਤੋਂ ਅੱਜ ਖ਼ੁਦ ਨੂੰ ਵੱਖ ਕਰ ਲਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ, ਜਸਟਿਸ ਖੰਨਾ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰਨ ਵਾਸਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ ਜਸਟਿਸ ਖੰਨਾ ਵੱਲੋਂ ਖ਼ੁਦ ਨੂੰ ਵੱਖ ਕੀਤੇ ਜਾਣ ਮਗਰੋਂ ਹੁਣ ਪੁਨਰਵਿਚਾਰ ਪਟੀਸ਼ਨਾਂ ’ਤੇ ਵਿਚਾਰ ਕਰਨ ਲਈ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਸੰਵਿਧਾਨਕ ਬੈਂਚ ਦੇ ਪੁਨਰਗਠਨ ਦੀ ਲੋੜ ਹੋਵੇਗੀ। -ਪੀਟੀਆਈ

The post ਸਮਲਿੰਗੀ ਵਿਆਹ: ਜਸਟਿਸ ਸੰਜੀਵ ਖੰਨਾ ਨੇ ਪੁਨਰਵਿਚਾਰ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾ appeared first on Punjabi Tribune.


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …