Home / Punjabi News / ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’

ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’

ਚੰਡੀਗੜ੍ਹ, 9 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ, 2023 ਨੂੰ ਦਿੱਲੀ ਆਬਕਾਰੀ ਨੀਤੀ (ਜੋ ਹੁਣ ਰੱਦ ਹੋ ਚੁੱਕੀ ਹੈ) 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। -ਪੀਟੀਆਈ

The post ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’ appeared first on Punjabi Tribune.


Source link

Check Also

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …