Home / Punjabi News / ਚੰਡੀਗੜ੍ਹ ਧਮਾਕਾ ਮਾਮਲਾ : ਮੁੱਖ ਦੋਸ਼ੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ ਧਮਾਕਾ ਮਾਮਲਾ : ਮੁੱਖ ਦੋਸ਼ੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 13 ਸਤੰਬਰ
Chandigarh Blast Case: ਇੱਥੋਂ ਦੇ ਸੈਕਟਰ 10 ਇਲਾਕੇ ਦੇ ਇੱਕ ਘਰ ਵਿੱਚ ਹੋਏ ਧਮਾਕੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲੀਸ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਵਿੱਚ ਮੁੱਖ ਦੋਸ਼ੀ ਰੋਹਨ ਮਸੀਹ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਮਾਮਲੇ ਵਿਚ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਦੀ ਗ੍ਰਿਫ਼ਤਾਰੀ ਅਤੇ ਹੋਰ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ। ਯਾਦਵ ਨੇ ‘ਐਕਸ’ ‘ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇ ਕਾਬੂ ਕੀਤੇ ਗਏ ਵਿਅਕਤੀ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ।
ਡੀਜੀਪੀ ਨੇ ਕਿਹਾ ਕਿ ਸਾਜ਼ਿਸ਼ ਦਾ ਖੁਲਾਸਾ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲੀਸ ਦੇ ਤਾਲਮੇਲ ਨਾਲ ਸਾਂਝੇ ਤੌਰ ‘ਤੇ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਹਿਰਾਸਤ ਵਿੱਚ ਮੁਢਲੀ ਜਾਂਚ ਦੌਰਾਨ ਰੋਹਨ ਨੇ ਚੰਡੀਗੜ੍ਹ ਵਿੱਚ ਗਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ। ਪੀਟੀਆਈ

The post ਚੰਡੀਗੜ੍ਹ ਧਮਾਕਾ ਮਾਮਲਾ : ਮੁੱਖ ਦੋਸ਼ੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ appeared first on Punjabi Tribune.




Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …