Home / Punjabi News / ਕਿਸਾਨੀ ਮੁੱਦੇ: ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ

ਕਿਸਾਨੀ ਮੁੱਦੇ: ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ

ਅਦਿਤੀ ਟੰਡਨ
ਨਵੀਂ ਦਿੱਲੀ, 24 ਸਤੰਬਰ

ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਬੰਧੀ ਚਿੰਤਾਵਾਂ ਸਣੇ ਹੋਰ ਮੁੱਦਿਆਂ ’ਤੇ ਚਰਚਾ ਤੇ ਉਨ੍ਹਾਂ ਦੇ ਹੱਲ ਲਈ ਅੱਜ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ ਕੀਤੀ ਹੈ। ਗੱਲਬਾਤ ਦੇ ਪਹਿਲੇ ਗੇੜ ਦੌਰਾਨ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਦੇ ਡੈਲੀਗੇਟਾਂ ਅਤੇ ਆਗੂਆਂ ਨੂੰ ਕਿਸਾਨਾਂ ਦੇ ਮੁੱਦਿਆਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, ‘‘ਐੱਮਐੱਸਪੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਸਬੰਧੀ ਸੁਝਾਅ ਮਿਲੇ ਹਨ। ਅਸੀਂ ਉਨ੍ਹਾਂ ਦੀ ਨਜ਼ਰਸਾਨੀ ਕਰਾਂਗੇ।’’ ਇਹ ਮੀਟਿੰਗ ਦਿੱਲੀ ਵਿੱਚ ਆਈਸੀਏਆਰ ਦੇ ਪੀਐੱਸਯੂਏ ਕੰਪਲੈਕਸ ਵਿੱਚ ਹੋਈ ਜਿਸ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਮਹਾਰਾਸ਼ਟਰ ਤੋਂ ਭਾਰਤੀ ਕਿਸਾਨ ਯੂੁਨੀਅਨ (ਬੀਕੇਯੂ) ਦੇ ਕਿਸਾਨ ਆਗੂਆਂ ਨੇ ਹਿੱਸਾ ਲਿਆ। ਬੀਕੇਯੂ (ਗ਼ੈਰਸਿਆਸੀ) ਦੇ ਤਰਜਮਾਨ ਧਰਮਵੀਰ ਮਲਿਕ ਨੇ ਕਿਹਾ ਕਿ ਯੂਨੀਅਨਾਂ ਨੂੰ ਐੱਮਐੱਸਪੀ ਮੁੱਦੇ ਦਾ ਜਲਦੀ ਹੱਲ ਨਿਕਲਣ ਦੀ ਉਮੀਦ ਹੈ।

The post ਕਿਸਾਨੀ ਮੁੱਦੇ: ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ appeared first on Punjabi Tribune.


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …