Home / Punjabi News / ਰੰਜਿਸ਼ ਕਾਰਨ ਨੌਜਵਾਨ ’ਤੇ ਗੋਲੀ ਚਲਾਈ

ਰੰਜਿਸ਼ ਕਾਰਨ ਨੌਜਵਾਨ ’ਤੇ ਗੋਲੀ ਚਲਾਈ

ਨਿੱਜੀ ਪੱਤਰ ਪ੍ਰੇਰਕ

ਫ਼ਿਰੋਜ਼ਪੁਰ, 15 ਫ਼ਰਵਰੀ

ਇੱਥੋਂ ਦੇ ਬਗਦਾਦੀ ਗੇਟ ਦੇ ਬਾਹਰ ਹੋਏ ਝਗੜੇ ਵਿੱਚ ਇੱਕ ਨੌਜਵਾਨ ਨੇ ਗੋਲੀ ਚਲਾ ਦਿੱਤੀ। ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਵੇਰਵਿਆਂ ਮੁਤਾਬਿਕ ਸੈਲੂਨ ਚਲਾਉਣ ਵਾਲਾ ਇੱਕ ਨੌਜਵਾਨ ਵਿਜੈ ਅੱਜ ਆਪਣੇ ਚਚੇਰੇ ਭਰਾ ਅੰਸ਼ੂ ਨਾਲ ਕਾਰ ਵਿਚ ਇਥੋਂ ਲੰਘ ਰਿਹਾ ਸੀ। ਅੱਗੋਂ ਪਾਰਸ ਨਾਂ ਦੇ ਇੱਕ ਨੌਜਵਾਨ ਨੇ ਉਨ੍ਹਾਂ ਦਾ ਰਾਹ ਰੋਕ ਲਿਆ ਤੇ ਵਿਜੈ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਵਿਜੈ ਜਦੋਂ ਆਪਣੀ ਕਾਰ ਵਿਚੋਂ ਬਾਹਰ ਨਿਕਲਿਆ ਤਾਂ ਪਾਰਸ ਨੇ ਗੋਲੀ ਚਲਾ ਦਿੱਤੀ। ਗੋਲੀ ਵਿਜੈ ਦੀ ਕਾਰ ’ਤੇ ਵੱਜੀ ਜਿਸ ਕਰਕੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਪਿੱਛੋਂ ਪਾਰਸ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਸਿਟੀ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਪਾਰਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …