Home / Punjabi News / Tahawur Hussain Rana: ਤਹੱਵੁਰ ਰਾਣਾ ਨੂੰ ਪਟਿਆਲਾ ਹਾਊਸ ਵਿੱਚ ਕੀਤਾ ਜਾਵੇਗਾ ਪੇਸ਼; ਮੀਡੀਆ ਕਰਮੀਆਂ ਨੂੰ ਬਾਹਰ ਕੱਢਿਆ

Tahawur Hussain Rana: ਤਹੱਵੁਰ ਰਾਣਾ ਨੂੰ ਪਟਿਆਲਾ ਹਾਊਸ ਵਿੱਚ ਕੀਤਾ ਜਾਵੇਗਾ ਪੇਸ਼; ਮੀਡੀਆ ਕਰਮੀਆਂ ਨੂੰ ਬਾਹਰ ਕੱਢਿਆ

ਨਵੀਂ ਦਿੱਲੀ, 10 ਅਪਰੈਲ

Patiala House courts: ਕੌਮੀ ਜਾਂਚ ਏਜੰਸੀ ਐਨਆਈਏ ਨੇ ਕਿਹਾ ਹੈ ਕਿ ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਨੂੰ ਸਫਲਤਾਪੂਰਵਕ ਭਾਰਤ ਲਿਆਂਦਾ ਗਿਆ ਹੈ। ਦਿੱਲੀ 26/11 ਮੁੰਬਈ ਹਮਲੇ ਮਾਮਲੇ ਦੀ ਸੁਣਵਾਈ ਹੁਣ ਤੋਂ ਥੋੜ੍ਹੀ ਦੇਰ ਬਾਅਦ ਦਿੱਲੀ ਦੇ ਪਟਿਆਲਾ ਹਾਊਸ ਅਦਾਲਤ ਵਿਚ ਹੋ ਸਕਦੀ ਹੈ ਜਿਸ ਕਾਰਨ ਦਿੱਲੀ ਪੁਲੀਸ ਨੇ ਮੀਡੀਆ ਕਰਮੀਆਂ ਤੇ ਆਮ ਲੋਕਾਂ ਨੂੰ ਪਟਿਆਲਾ ਹਾਊਸ ਕੋਰਟ ਕੰਪਲੈਕਸ ਤੋਂ ਬਾਹਰ ਕੱਢ ਦਿੱਤਾ ਹੈ। ਇਸ ਤੋਂ ਇਲਾਵਾ ਸੀਨੀਅਰ ਵਕੀਲ ਦਿਆਨ ਕ੍ਰਿਸ਼ਨਨ ਤੇ ਵਿਸ਼ੇਸ਼ ਸਰਕਾਰੀ ਵਕੀਲ ਨਰਿੰਦਰ ਮਾਨ ਅਦਾਲਤ ਪੁੱਜ ਗਏ ਹਨ। ਹਾਲਾਂਕਿ ਵਕੀਲਾਂ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਐਨਆਈਏ ਦੇ ਵਿਸ਼ੇਸ਼ ਜੱਜ ਚੰਦਰ ਜੀਤ ਸਿੰਘ ਤਹੱਵੁਰ ਹੁਸੈਨ ਰਾਣਾ ਖ਼ਿਲਾਫ਼ ਕੇਸ ਦੀ ਸੁਣਵਾਈ ਕਰਨਗੇ, ਉਹ ਸੁਣਵਾਈ ਲਈ ਅਦਾਲਤ ਪੁੱਜ ਗਏ ਹਨ। ਪਾਕਿਸਤਾਨੀ ਮੂਲ ਦੇ ਕੈਨੇਡੀਅਨ ਨਾਗਰਿਕ ਰਾਣਾ ਤੋਂ ਪੁੱਛ ਪੜਤਾਲ ਕਾਫ਼ੀ ਅਹਿਮ ਸਾਬਿਤ ਹੋ ਸਕਦੀ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਉਸ ਦੇ ਨਾ ਕੇਵਲ ਲਸ਼ਕਰ-ਏ-ਤੋਇਬਾ ਨਾਲ ਸਬੰਧ ਸਨ ਸਗੋਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਤੱਕ ਵੀ ਪਹੁੰਚ ਸੀ। ਇਨ੍ਹਾਂ ਹਮਲਿਆਂ ਵਿੱਚ 166 ਲੋਕ ਮਾਰੇ ਗਏ ਸਨ ਅਤੇ ਪਾਕਿਸਤਾਨ ਤੋਂ ਆਏ ਦਸ ਦਹਿਸ਼ਤਗਰਦਾਂ ’ਚੋਂ ਨੌਂ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਮੌਕੇ ’ਤੇ ਹੀ ਮਾਰੇ ਗਏ ਸਨ ਜਦੋਂਕਿ ਇੱਕ ਅਜਮਲ ਕਸਾਬ ਨੂੰ ਜ਼ਿੰਦਾ ਕਾਬੂ ਕਰ ਲਿਆ ਗਿਆ ਸੀ ਜਿਸ ਨੂੰ 2012 ਵਿੱਚ ਫ਼ਾਂਸੀ ਦੇ ਦਿੱਤੀ ਗਈ ਸੀ।ਪੁਲੀਸ ਅਧਿਕਾਰੀਆਂ ਨੇ ਅਦਾਲਤ ਕੰਪਲੈਕਸ ਵਿੱਚ ਸੁਰੱਖਿਆ ਵਧਾ ਦਿਤੀ ਹੈ। ਇਸ ਤੋਂ ਪਹਿਲਾਂ ਤਹੱਵੁਰ ਰਾਣਾ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਲਿਆਂਦਾ ਗਿਆ। ਰਾਣਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਦੀ ਉੱਚ ਸੁਰੱਖਿਆ ਵਾਲੀ ਥਾਂ ਵਿਚ ਰੱਖਿਆ ਜਾਵੇਗਾ। ਇਸ ਸਬੰਧੀ ਜੇਲ੍ਹ ਵਿਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਪੀਟੀਆਈ


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …