Home / Punjabi News / ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ




ਮਿਲਾਨ ਇਟਲੀ 16 ਜੂਨ (ਸਾਬੀ ਚੀਨੀਆਂ) ਪੰਚਮ ਪਾਤਸ਼ਾਹੀ ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਬੋਧੀਆ ਦੀਆਂ ਸਮੁੱਚੀਆਂ ਸੰਗਤਾਂ ਵੱਲੋ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਨਗਰ ਕੀਰਤਨ ਸਜਾਇਆ ਗਿਆ ।ਦੱਸਣਯੋਗ ਹੈ ਕਿ ਸਥਾਨਿਕ ਸੰਗਤਾਂ ਹਰ ਸਾਲ ਗਰਮੀ ਦੇ ਦਿਨਾਂ ਵਿੱਚ ਸਜਾਏ ਜਾਂਦੇ ਨਗਰ ਕੀਰਤਨ ਵਿੱਚ ਸੰਗਤਾਂ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕਰਦੀਆਂ ਹਨ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੀਆਂ ਹਨ।ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋ ਅਤੇ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਚੋ ਪ੍ਰਕਿਰਮਾ ਕਰਦਿਆਂ ਮੇਨ ਚੌਕ ਵਿੱਚ ਖੁੱਲੇ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਭਾਈ ਸੁਖਵਿੰਦਰ ਸਿੰਘ ਮੋਮੀ , ਅਵਤਾਰ ਸਿੰਘ ਦੂਲੋਵਾਲ , ਸੁਖਪ੍ਰੀਤ ਸਿੰਘ ਰਾਮੇ ਅਤੇ ਯੂਰਪ ਦੇ ਪ੍ਰਸਿੱਧ ਕਵੀਸ਼ਰ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਜਥੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾ ਗਿਆ ਇਸ ਮੌਕੇ ਸ਼ਹਿਰ ਦੇ ਮੇਅਰ ਸਮੇਤ ਪੁੱਜੀ ਸਮੁੱਚੀ ਲੀਡਰਸ਼ਿਪ ਨੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ । ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੀ ਲੀਡਰਸ਼ਿਪ ਤੋ ਇਲਾਵਾ ਵੱਖ-ਵੱਖ ਗੁਰਦੁਆਰਿਆਂ ਤੋ ਪਹੁੰਚੀਆਂ ਕਮੇਟੀਆਂ ਦੇ ਸੇਵਾਦਾਰ ਵੀ ਮੌਜੂਦ ਸਨ ।






Previous articleਇਕ ਹੋਰ ਇਨਫ਼ਲੂਐਂਸਰ ਦਾ ਕਤਲ, ਨਹਿਰ ਵਿਚੋਂ ਮਿਲੀ ਲਾਸ਼



Source link

Check Also

Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Fatehgarh Sahib News : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਅੰਬੇ ਮਾਜਰਾ ਤੋਂ ਸਰਕਾਰੀ ਰਿਕਾਰਡ ‘ਚ …