Home / Punjabi News / ਬਜ਼ੁਰਗ-ਬੱਚੇ ਅਤੇ ਬੀਮਾਰ ਵਿਅਕਤੀ ਦੇਣ ਖਾਸ ਧਿਆਨ…

ਬਜ਼ੁਰਗ-ਬੱਚੇ ਅਤੇ ਬੀਮਾਰ ਵਿਅਕਤੀ ਦੇਣ ਖਾਸ ਧਿਆਨ…

Punjab Weather: ਪੰਜਾਬ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਪੈ ਰਿਹਾ ਹੈ। ਦੱਸ ਦੇਈਏ ਕਿ ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਮੌਸਮ ਨੇ ਕਰਵਟ ਬਦਲ ਲਈ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲੋਕਾਂ ਦੀ ਦਿਨਚਰੀ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਸਥਿਤੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਮੌਸਮੀ ਚੇਤਾਵਨੀ ਜਾਰੀ ਕੀਤੀ

ਜਾਣਕਾਰੀ ਲਈ ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ 2 ਤੋਂ 5 ਜਨਵਰੀ 2026 ਤੱਕ ਜ਼ਿਲ੍ਹਾ ਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸੇ ਦਰਮਿਆਨ 2 ਅਤੇ 3 ਜਨਵਰੀ ਨੂੰ  ਧੁੰਦ ਦਾ ਪ੍ਰਭਾਵ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਦੇ ਨਾਲ ਨਾਲ ਸੀਤ ਲਹਿਰ ਜਾਂ ਠੰਢਾ ਦਿਨ ਰਹਿਣ ਦੇ ਅਸਾਰ ਹਨ। ਖ਼ਾਸ ਕਰਕੇ ਦੱਖਣ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ।

ਉੱਥੇ 4 ਅਤੇ 5 ਜਨਵਰੀ ਨੂੰ ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ ‘ਚ ਥੋੜ੍ਹਾ ਸੁਧਾਰ ਆ ਸਕਦਾ ਹੈ, ਕੁਝ ਥਾਵਾਂ ‘ਤੇ ਸੀਤ ਲਹਿਰ ਦਾ ਅਸਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਧੁੰਦ ਅਤੇ ਕੜੀ ਠੰਢ ਦੇ ਮੱਦੇਨਜ਼ਰ ਗੈਰ-ਜ਼ਰੂਰੀ ਯਾਤਰਾ ਤੋਂ ਬਚਿਆ ਜਾਵੇ, ਵਾਹਨ ਚਲਾਉਂਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ ਅਤੇ ਬਜ਼ੁਰਗਾਂ, ਬੱਚਿਆਂ ਅਤੇ ਬੀਮਾਰ ਵਿਅਕਤੀਆਂ ਦਾ ਖ਼ਾਸ ਧਿਆਨ ਰੱਖਿਆ ਜਾਵੇ। ਕਿਸਾਨਾਂ ਨੂੰ ਵੀ ਫ਼ਸਲਾਂ ਅਤੇ ਪਸ਼ੂਆਂ ਦੀ ਸੰਭਾਲ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

ਹੋਰ ਪੜ੍ਹੋ


Source link

Check Also

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …