Home / Punjabi News / ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਕਾਂਗਰਸੀ ਕੌਂਸਲਰ ਨੇ ਫੜਿਆ ‘AAP’ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਕਾਂਗਰਸੀ ਕੌਂਸਲਰ ਨੇ ਫੜਿਆ ‘AAP’ ਦਾ ਪੱਲਾ

Punjab News: ਪੰਜਾਬ ਦੀ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਨਗਰ ਪੰਚਾਇਤ ਬੱਧਨੀ ਕਲਾਂ ਦੇ ਵਾਰਡ ਨੰਬਰ 12 ਤੋਂ ਮੌਜੂਦਾ ਕਾਂਗਰਸੀ ਕੌਂਸਲਰ ਅੰਗਰੇਜ਼ ਸਿੰਘ ਗੌਰੀ ਮਾਨ ਆਪਣੇ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ‘AAP’ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਸ਼ਰਮਾ, ਨਗਰ ਪੰਚਾਇਤ ਪ੍ਰਧਾਨ ਜਗਜੀਤ ਸਿੰਘ ਦਿਸ਼ਾ, ਅਮਨਦੀਪ ਸਿੰਘ ਸਿੱਧੂ ਨੰਬਰਦਾਰ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਲਗਭਗ 50 ਲੋਕਾਂ ਦਾ ਸਨਮਾਨ ਕੀਤਾ। ਇਸ ਸਮੇਂ ਕੌਂਸਲਰ ਅੰਗਰੇਜ਼ ਸਿੰਘ ਗੌਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ‘ਆਪ’ ਦੀਆਂ ਲੋਕਾਂ ਦੇ ਹੱਕਾਂ ਲਈ ਨੀਤੀਆਂ ਨੂੰ ਦੇਖ ਕੇ ਇਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ

ਹੋਰ ਪੜ੍ਹੋ


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …