Home / Punjabi News / ਪੰਜਾਬ ‘ਚ ਬੱਸ ਸਟੈਂਡ ਕੋਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮੱਚ ਗਿਆ ਹੜਕੰਪ

ਪੰਜਾਬ ‘ਚ ਬੱਸ ਸਟੈਂਡ ਕੋਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮੱਚ ਗਿਆ ਹੜਕੰਪ

Jalandhar News: ਜਲੰਧਰ ਦੇ ਬੱਸ ਸਟੈਂਡ ਦੇ ਬਾਹਰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ ਬੱਸ ਡਰਾਈਵਰ ਨੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਦੇ ਪਰਖੱਚੇ ਉੱਡ ਗਏ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੇ ਵੇਲੇ ਕਾਰ ਵਿੱਚ ਕੋਈ ਨਹੀਂ ਸੀ, ਅਤੇ ਇਹ ਬੱਸ ਸਟੈਂਡ ਦੇ ਬਾਹਰ ਖੜ੍ਹੀ ਸੀ।

ਕਾਰ ਡਰਾਈਵਰ ਨੇ ਦੱਸਿਆ ਕਿ ਬੱਸ ਡਰਾਈਵਰ ਕੋਲੋਂ ਮੋੜਨ ਵੇਲੇ ਬ੍ਰੇਕ ਨਹੀਂ ਲੱਗੀ ਅਤੇ ਉਸਦੀ ਖੜੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਦਾ ਅਗਲਾ ਅਤੇ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਘਟਨਾ ਨਾਲ ਸੜਕ ‘ਤੇ ਹਫੜਾ-ਦਫੜੀ ਮਚ ਗਈ।

ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਵਿਅਕਤੀਆਂ ਨੂੰ ਥਾਣੇ ਲੈ ਗਈ। ਪੁਲਿਸ ਦਾ ਕਹਿਣਾ ਹੈ ਕਿ ਉਹ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਢੁਕਵੀਂ ਕਾਰਵਾਈ ਕਰੇਗੀ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ

ਹੋਰ ਪੜ੍ਹੋ


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …