Home / Punjabi News / Faridkot Murder News :  ਗੁਰਵਿੰਦਰ ਸਿੰਘ ਕਤਲਕਾਂਡ ‘ਚ ਪਤਨੀ ਸਣੇ ਚਾਰ ਮੁਲਜ਼ਮਾਂ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਦਾਖ਼ਲ  

Faridkot Murder News :  ਗੁਰਵਿੰਦਰ ਸਿੰਘ ਕਤਲਕਾਂਡ ‘ਚ ਪਤਨੀ ਸਣੇ ਚਾਰ ਮੁਲਜ਼ਮਾਂ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਦਾਖ਼ਲ  

Faridkot Murder News : ਫ਼ਰੀਦਕੋਟ ਨੇੜਲੇ ਪਿੰਡ ਸੁੱਖਣਵਾਲਾ ਵਿੱਚ ਤਿੰਨ ਮਹੀਨੇ ਪਹਿਲਾਂ ਪਤਨੀ ਵੱਲੋਂ ਕਥਿਤ ਤੌਰ ’ਤੇ ਆਪਣੇ ਪ੍ਰੇਮੀ ਅਤੇ ਦੋਸਤਾਂ ਨਾਲ ਰਲ ਕੇ ਕਤਲ ਕੀਤੇ ਗਏ ਗੁਰਵਿੰਦਰ ਸਿੰਘ ਕਤਲਕਾਂਡ ਮਾਮਲੇ ‘ਚ ਜ਼ਿਲ੍ਹਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ ਚਾਰ ਮੁਲਜ਼ਮਾਂ ਖਿਲਾਫ਼ ਜੇਐਮਆਈਸੀ ਅਦਾਲਤ ਵਿੱਚ 240 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। 85 ਦਿਨਾਂ ਵਿੱਚ ਜਾਂਚ ਪੂਰੀ ਕਰਦੇ ਹੋਏ ਪੁਲਿਸ ਨੇ 48 ਗਵਾਹਾਂ ਦੀ ਸੂਚੀ ਵੀ ਅਦਾਲਤ ਵਿੱਚ ਪੇਸ਼ ਕੀਤੀ ਹੈ।

ਜਿਸ ਵਿੱਚ ਮੁੱਖ ਦੋਸ਼ੀ ਰੁਪਿੰਦਰ ਕੌਰ , ਉਸਦੇ ਪ੍ਰੇਮੀ ਹਰਕੰਵਲਪ੍ਰੀਤ ਸਿੰਘ (ਵਾਸੀ ਪਿੰਡ ਬੱਲੂਆਣਾ, ਬਠਿੰਡਾ), ਉਸਦੇ ਦੋਸਤ ਵਿਸ਼ਵਜੀਤ ਕੁਮਾਰ (ਵਾਸੀ ਮੰਡੀ ਡੱਬਵਾਲੀ, ਹਰਿਆਣਾ) ਅਤੇ ਰੁਪਿੰਦਰ ਦੀ ਦੋਸਤ ਵੀਰਿੰਦਰ ਕੌਰ (ਵਾਸੀ ਫਰੀਦਕੋਟ) ਨੂੰ ਬਣਾਇਆ ਗਿਆ ਹੈ। ਫਿਲਹਾਲ ਇਸ ਮਾਮਲੇ ਵਿੱਚ ਇਹ ਸਾਹਮਣੇ ਆਇਆ ਹੈ ਕਿ ਗੁਰਿੰਦਰ ਸਿੰਘ ਦੀ ਸਾਜਿਸ਼ ਤਹਿਤ ਗਲਾ ਘੁੱਟ ਕੇ ਹੱਤਿਆ ਕੀਤੀ ਗਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਮਾਰਚ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। 

ਪੁਲੀਸ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰੁਪਿੰਦਰ ਕੌਰ ਦੀ ਸਹੇਲੀ ਵੀਰਇੰਦਰ ਕੌਰ ਨੇ ਵੀ ਗੁਰਵਿੰਦਰ ਸਿੰਘ ਦੇ ਕਤਲ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਕਤਲ ਵਾਲੇ ਦਿਨਾਂ ਵਿੱਚ ਵੀਰਇੰਦਰ ਕੌਰ ਅਤੇ ਰੁਪਿੰਦਰ ਕੌਰ ਦਰਮਿਆਨ 231 ਫ਼ੋਨ ਕਾਲਾਂ ਹੋਈਆਂ। ਇਸ ਤੋਂ ਇਲਾਵਾ ਵੀਰਇੰਦਰ ਕੌਰ ਵੱਲੋਂ ਮੁਲਜ਼ਮ ਹਰਕੰਵਲਪ੍ਰੀਤ ਸਿੰਘ ਨੂੰ ਵੀ 17 ਫੋਨ ਕਾਲਾਂ ਕੀਤੀਆਂ ਗਈਆਂ।

ਇਸ ਤੋਂ ਇਲਾਵਾ ਵੀਰਇੰਦਰ ਕੌਰ ਨੇ ਮੁਲਜ਼ਮ ਹਰਕੰਵਲਪ੍ਰੀਤ ਸਿੰਘ ਨੂੰ ਅੱਠ ਹਜ਼ਾਰ ਰੁਪਏ ਆਨਲਾਈਨ ਭੇਜਣ ਦਾ ਵੀ ਤੱਥ ਸਾਹਮਣੇ ਆਇਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਰੁਪਿੰਦਰ ਕੌਰ, ਉਸ ਦੇ ਪ੍ਰੇਮੀ ਹਰਕੰਵਲਪ੍ਰੀਤ, ਵੀਰਇੰਦਰ ਕੌਰ ਅਤੇ ਵਿਸ਼ਵਜੀਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਇਹਨਾਂ ਚਾਰੇ ਮੁਲਜ਼ਮਾਂ ਨੇ ਆਪਸ ਵਿੱਚ ਸਾਜਿਸ਼ ਰਚ ਕੇ ਗੁਰਵਿੰਦਰ ਸਿੰਘ ਕਤਲ ਕੀਤਾ। ਪੁਲੀਸ ਨੇ ਇਹ ਕੇਸ ਸਾਬਿਤ ਕਰਨ ਲਈ 48 ਗਵਾਹਾਂ ਦੀ ਸੂਚੀ ਅਦਾਲਤ ਵਿੱਚ ਪੇਸ਼ ਕੀਤੀ।

ਦੱਸ ਦੇਈਏ ਕਿ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਮੁਤਾਬਕ ਰੁਪਿੰਦਰ ਕੌਰ ਤੇ ਹਰਕੰਵਲਪ੍ਰੀਤ ਸਿੰਘ ਦੇ ਨਾਜਾਇਜ ਸਬੰਧਾਂ ਦੇ ਚੱਲਦਿਆਂ ਸਾਜਿਸ਼ ਰਚ ਕੇ ਗੁਰਵਿੰਦਰ ਸਿੰਘ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਸੀ। ਇਹ ਘਟਨਾ 28 ਨਵੰਬਰ, 2025 ਦੀ ਰਾਤ ਦੀ ਹੈ। ਗੁਰਵਿੰਦਰ ਸਿੰਘ ਦੀ ਮੌਤ ਉਸ ਰਾਤ ਸ਼ੱਕੀ ਹਾਲਾਤਾਂ ਵਿੱਚ ਉਸਦੇ ਘਰ ਵਿੱਚ ਹੋਈ ਸੀ ਅਤੇ ਉਸਦੀ ਲਾਸ਼ ਛੱਤ ਤੋਂ ਮਿਲੀ ਸੀ।

 

 

 

ਹੋਰ ਪੜ੍ਹੋ


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …