Home / Punjabi News / Chandigarh ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ , ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ

Chandigarh ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ , ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ

Chandigarh mobile market  : ਚੰਡੀਗੜ੍ਹ ਦੇ ਸੈਕਟਰ 22 ਵਿੱਚ ਅੱਜ ਮੋਬਾਈਲ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਹਫ਼ੜਾ ਦਫ਼ੜੀ ਮੱਚ ਗਈ। ਇਹ ਮਾਰਕੀਟ ਆਪਣੇ ਮੋਬਾਈਲ ਸ਼ੋਅਰੂਮਾਂ ਅਤੇ ਇਲੈਕਟ੍ਰਾਨਿਕਸ ਸਟੋਰਾਂ ਲਈ ਮਸ਼ਹੂਰ ਹੈ, ਜਿੱਥੇ ਰੋਜ਼ਾਨਾ ਹਜ਼ਾਰਾਂ ਲੋਕ ਖਰੀਦਦਾਰੀ ਕਰਨ ਲਈ ਆਉਂਦੇ ਹਨ।

ਭਾਰਤ ਗੈਸ ਦਾ ਹੈਲਪਲਾਈਨ ਨੰਬਰ ਕੀ ਹੈ?

ਘਟਨਾ ਦੀ ਜਾਣਕਾਰੀ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਗ ਲੱਗਣ ਸਮੇਂ ਮਾਰਕੀਟ ਵਿੱਚ ਅਜੇ ਵੀ ਭੀੜ ਸੀ।

ਫਾਇਰ ਬ੍ਰਿਗੇਡ ਕਰਮਚਾਰੀਆਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਸੁਰੱਖਿਆ ਕਾਰਨਾਂ ਕਰਕੇ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਣ ਲਈ ਆਲੇ-ਦੁਆਲੇ ਦੇ ਪੂਰੇ ਖੇਤਰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …