Home / Punjabi News / Punjab Holiday News : ਪੰਜਾਬ ‘ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab Holiday News : ਪੰਜਾਬ ‘ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab Holiday News : ਪੰਜਾਬ ‘ਚ 31 ਮਾਰਚ ਦਿਨ ਮੰਗਲਵਾਰ ਨੂੰ ਮਹਾਵੀਰ ਜਯੰਤੀ ਮੌਕੇ ਸਰਕਾਰੀ ਛੁੱਟੀ ਹੋਵੇਗੀ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 31 ਮਾਰਚ ਦਿਨ ਮੰਗਲਵਾਰ ਨੂੰ ਮਹਾਂਵੀਰ ਜੈਯੰਤੀ ਮਨਾਈ ਜਾ ਰਹੀ ਹੈ। ਇਸ ਸਬੰਧੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

 ਇਸ ਦਿਨ ਸੂਬੇ ‘ਚ ਸਰਕਾਰੀ ਛੁੱਟੀ ਰਹੇਗੀ ਅਤੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ 26 ਮਾਰਚ ਦਿਨ ਵੀਰਵਾਰ ਨੂੰ ਵੀ ਰਾਮਨੌਮੀ ਦੇ ਤਿਉਹਾਰ ਕਾਰਨ ਸੂਬੇ ‘ਚ ਸਰਕਾਰੀ ਛੁੱਟੀ ਐਲਾਨੀ ਗਈ ਸੀ। ਹੁਣ ਫਿਰ 31 ਮਾਰਚ ਨੂੰ ਇਕ ਹੋਰ ਸਰਕਾਰੀ ਛੁੱਟੀ ਆ ਗਈ ਹੈ।

ਮਾਰਚ ਅਤੇ ਅਪ੍ਰੈਲ ਲਈ ਪੰਜ ਸਰਕਾਰੀ ਛੁੱਟੀਆਂ ਨਿਰਧਾਰਤ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੁਆਰਾ ਤਿਆਰ ਕੀਤੇ ਗਏ ਇਸ ਕੈਲੰਡਰ ਅਨੁਸਾਰ 13 ਰਾਖਵੀਆਂ ਛੁੱਟੀਆਂ ਵੀ ਨਿਰਧਾਰਤ ਕੀਤੀਆਂ ਗਈਆਂ ਹਨ। ਸਰਕਾਰੀ ਦਫ਼ਤਰ ਸਾਲ ਭਰ ‘ਚ 244 ਦਿਨ ਖੁੱਲ੍ਹੇ ਰਹਿਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਕਈ ਮਹੱਤਵਪੂਰਨ ਤਿਉਹਾਰਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। 21 ਮਾਰਚ ਨੂੰ ਈਦ-ਉਲ-ਫਿਤਰ ਦੇ ਮੌਕੇ ‘ਤੇ ਛੁੱਟੀ ਸੀ ਅਤੇ 23 ਮਾਰਚ ਸੋਮਵਾਰ ਨੂੰ ਵੀ ਸ਼ਹੀਦੇ -ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਸੀ, ਇਸ ਲਈ ਬੀਤੇ ਸੋਮਵਾਰ ਨੂੰ ਵੀ ਛੁੱਟੀ ਸੀ ,ਜਿਸ ਨਾਲ ਤਿੰਨ ਦਿਨਾਂ ਦੀ ਛੁੱਟੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …