Home / Punjabi News / Punjab News: ਪੰਜਾਬ ‘ਚ ਵੱਡੀ ਵਾਰਦਾਤ, ਨੌਜਵਾਨ ‘ਤੇ ਅੰਨ੍ਹੇਵਾਹ ਫਾਇਰਿੰਗ; ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ…

Punjab News: ਪੰਜਾਬ ‘ਚ ਵੱਡੀ ਵਾਰਦਾਤ, ਨੌਜਵਾਨ ‘ਤੇ ਅੰਨ੍ਹੇਵਾਹ ਫਾਇਰਿੰਗ; ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ…

Gurdaspur News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਕੋਈ-ਨਾ-ਕੋਈ ਗੋਲੀਬਾਰੀ ਦੀ ਘਟਨਾ ਸਾਹਮਣੇ ਆਉਂਦੀ ਹੈ। ਇਸ ਵਿਚਾਲੇ ਇੱਕ ਹੋਰ ਵਾਰਦਾਤ ਸਾਹਮਣੇ ਆਈ ਹੈ। ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਗੁਰਦਾਸਪੁਰ ਦੇ ਇੱਕ ਪਿੰਡ ਵਿਚ ਬੱਚਿਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਉਸ ਵੇਲੇ ਖੂਨੀ ਰੂਪ ਧਾਰ ਲਿਆ ਜਦੋਂ 2 ਨੌਜਵਾਨਾਂ ‘ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਹਮਲੇ ਦੌਰਾਨ ਇੱਕ ਨੌਜਵਾਨ ਨੂੰ 3 ਗੋਲੀਆਂ ਲੱਗੀਆਂ ਜਦਕਿ ਦੂਜੇ ਦੇ ਪੈਰ ਵਿਚ ਗੋਲੀ ਵੱਜੀ। ਦੋਵੇਂ ਜ਼ਖਮੀਆਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 

ਜ਼ਖਮੀਆਂ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਦੇਵੀਦਾਸ ਘੋੜਾ (ਹਲਕਾ ਕਾਦੀਆਂ, ਥਾਣਾ ਧਾਰੀਵਾਲ) ਅਤੇ ਸਟੀਫਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਦੀ ਤਕਰਾਰ ਤੋਂ ਬਾਅਦ ਦੋਵਾਂ ਧਿਰਾਂ ਵਿਚ ਤੂੰ-ਤੂੰ ਮੈਂ-ਮੈਂ ਹੋਈ ਸੀ, ਜਿਸ ਨੂੰ ਪਰਿਵਾਰਿਕ ਮੈਂਬਰਾਂ ਨੇ ਬੈਠ ਕੇ ਸੁਲਝਾ ਲਿਆ ਸੀ।

ਦੂਜੀ ਧਿਰ ਨੇ ਬਾਹਰੋਂ ਮੰਗਵਾਏ ਅਣਪਛਾਤੇ ਲੋਕ

ਦੂਜੀ ਧਿਰ ਵੱਲੋਂ ਬਾਅਦ ਵਿੱਚ ਬਾਹਰੋਂ ਕੁਝ ਅਣਪਛਾਤੇ ਲੋਕਾਂ ਨੂੰ ਬੁਲਾ ਕੇ ਹਮਲਾ ਕਰ ਦਿੱਤਾ ਗਿਆ। ਹਮਲਾਵਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਸੁਖਦੇਵ ਸਿੰਘ ਨੂੰ ਦੋ ਗੋਲੀਆਂ ਪਿੱਠ ਵਿਚ ਅਤੇ ਇੱਕ ਛਾਤੀ ਨੇੜੇ ਵੱਜੀ, ਜਦਕਿ ਸਟੀਫਨ ਦੇ ਪੈਰ ਵਿਚ ਗੋਲੀ ਲੱਗੀ। ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਕੋਲ ਇਨਸਾਫ ਦੀ ਮੰਗ ਕੀਤੀ ਹੈ। 

ਡਾਕਟਰਾਂ ਮੁਤਾਬਕ ਦੋਵਾਂ ਦਾ ਇਲਾਜ ਜਾਰੀ ਹੈ ਅਤੇ ਹਾਲਤ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਨੇ ਫੋਨ ‘ਤੇ ਦੱਸਿਆ ਕਿ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਕਾਇਮ ਰੱਖਣ ਲਈ ਪੁਲਿਸ ਵਚਨਬੱਧ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

Punjab ‘ਚ ‘ਪੋਸਟਰ ਵਾਰ’ , ਮਜੀਠੀਆ ਦੇ ਸਮਰਥਨ ‘ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ 

Punjab News: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ …