Home / Punjabi News /  Ludhiana ‘ਚ MBD ਮਾਲ ਦੇ ਕਰਮਚਾਰੀ ਦਾ ਕਤਲ, ਖਾਲੀ ਪਲਾਟ ‘ਚੋਂ ਮਿਲੀ ਲਾਸ਼

 Ludhiana ‘ਚ MBD ਮਾਲ ਦੇ ਕਰਮਚਾਰੀ ਦਾ ਕਤਲ, ਖਾਲੀ ਪਲਾਟ ‘ਚੋਂ ਮਿਲੀ ਲਾਸ਼

Ludhiana MBD Mall Employee Murder : ਲੁਧਿਆਣਾ ਦੇ MBD ਮਾਲ ਵਿੱਚ ਕੰਮ ਕਰਨ ਵਾਲੇ 22 ਸਾਲਾ ਨੌਜਵਾਨ ਕਰਨ ਦੀ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸਵੇਰੇ ਉਸ ਦੀ ਲਾਸ਼ ਇੱਕ ਖਾਲੀ ਪਲਾਟ ਵਿੱਚੋਂ ਬਰਾਮਦ ਹੋਈ। ਮ੍ਰਿਤਕ ਦੇ ਚਿਹਰੇ ਅਤੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜਿਸ ਤੋਂ ਬਾਅਦ ਪੁਲਿਸ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਭਰਾ ਪਿੰਟੂ ਮੁਤਾਬਕ ਕਰਨ ਐਤਵਾਰ ਸਵੇਰੇ ਕਰੀਬ 9 ਵਜੇ ਘਰੋਂ ਨਿਕਲਿਆ ਸੀ। ਉਸ ਨੇ ਪਰਿਵਾਰ ਨੂੰ ਦੱਸਿਆ ਸੀ ਕਿ ਉਸ ਦਾ ਮੋਬਾਈਲ ਖੋਹ ਲਿਆ ਗਿਆ ਹੈ ਅਤੇ ਉਹ ਇਸ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਜਾ ਰਿਹਾ ਹੈ। ਇਸ ਤੋਂ ਬਾਅਦ ਉਹ ਆਪਣੇ ਇੱਕ ਦੋਸਤ ਨਾਲ ਥ੍ਰੀਕੇ ਫਾਟਕ ਨੇੜੇ ਰਹਿੰਦੇ ਇੱਕ ਰਿਸ਼ਤੇਦਾਰ ਦੇ ਘਰ ਗਿਆ ਸੀ।

ਸਵੇਰੇ ਫੋਨ ਆਇਆ, ਪਲਾਟ ‘ਚ ਪਈ ਸੀ ਲਾਸ਼

ਪਿੰਟੂ ਨੇ ਦੱਸਿਆ ਕਿ ਸੋਮਵਾਰ ਸਵੇਰੇ ਉਸੇ ਰਿਸ਼ਤੇਦਾਰ ਦਾ ਫੋਨ ਆਇਆ, ਜਿਸ ਨੇ ਜਾਣਕਾਰੀ ਦਿੱਤੀ ਕਿ ਕਰਨ ਦੀ ਲਾਸ਼ ਇੱਕ ਖਾਲੀ ਪਲਾਟ ਵਿੱਚ ਪਈ ਹੋਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਕਰਨ ਦੇ ਚਿਹਰੇ ‘ਤੇ ਕਈ ਸੱਟਾਂ ਦੇ ਨਿਸ਼ਾਨ ਸਨ ਅਤੇ ਸਰੀਰ ਵੀ ਕਾਲਾ ਪਿਆ ਹੋਇਆ ਸੀ। 

ਉਨ੍ਹਾਂ ਨੂੰ ਸ਼ੱਕ ਹੈ ਕਿ ਪਹਿਲਾਂ ਉਸ ਨਾਲ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ ਅਤੇ ਬਾਅਦ ਵਿੱਚ ਉਸ ਦੀ ਹੱਤਿਆ ਕਰ ਦਿੱਤੀ ਗਈ। ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

MBD ਮਾਲ ਦੇ ਜੁੱਤਿਆਂ ਦੇ ਸ਼ੋਰੂਮ ਵਿੱਚ ਕਰਦਾ ਸੀ ਕੰਮ

ਪਿੰਟੂ ਅਨੁਸਾਰ ਪਰਿਵਾਰ ਵਿੱਚ ਦੋ ਭਰਾ ਅਤੇ ਇੱਕ ਭੈਣ ਹਨ, ਜਿਨ੍ਹਾਂ ਵਿੱਚ ਕਰਨ ਸਭ ਤੋਂ ਵੱਡਾ ਸੀ। ਪਰਿਵਾਰ ਪਿਛਲੇ ਲਗਭਗ 15 ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਹੈ ਅਤੇ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਉੱਨਾਵ ਜ਼ਿਲ੍ਹੇ ਦਾ ਵਸਨੀਕ ਹੈ। ਕਰਨ MBD ਮਾਲ ਸਥਿਤ ਇੱਕ ਜੁੱਤਿਆਂ ਦੇ ਸ਼ੋਰੂਮ ਵਿੱਚ ਨੌਕਰੀ ਕਰਦਾ ਸੀ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਥਾਣਾ ਸਦਰ ਦੇ ASI ਜੌਨ ਪੀਟਰ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …