Breaking News
Home / Punjabi News /  Jalandhar ‘ਚ ANTF ਦੀ ਵੱਡੀ ਕਾਰਵਾਈ, 330 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ 

 Jalandhar ‘ਚ ANTF ਦੀ ਵੱਡੀ ਕਾਰਵਾਈ, 330 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ 

Jalandhar News : ਜਲੰਧਰ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 330 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ANTF ਜਲੰਧਰ ਰੇਂਜ ਦੇ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (AIG) ਜਗਜੀਤ ਸਿੰਘ ਸਰੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਨਿਲਾਭ ਕਿਸ਼ੋਰ ਅਤੇ ਡੀਐਸਪੀ ਜਗੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਮੁਹਿੰਮ ਤਹਿਤ ਟੀਮ ਨੇ ਜਲੰਧਰ ਵਿੱਚ ਇੰਟਰਨੈਸ਼ਨਲ ਹੋਟਲ ਅਤੇ ਇੰਡੋ-ਕੈਨੇਡੀਅਨ ਬੱਸ ਸਰਵਿਸ ਨੇੜੇ ਦੋਸ਼ੀਆਂ ਨੂੰ ਕਾਬੂ ਕੀਤਾ। ਇਹ ਇਲਾਕਾ ਥਾਣਾ ਨਵੀਂ ਬਾਰਾਦਰੀ ਦੇ ਅਧੀਨ ਆਉਂਦਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਮੋਨੂ ਪੁੱਤਰ ਗੁਰਚਰਨ ਸਿੰਘ ਅਤੇ ਬਲਵਿੰਦਰ ਸਿੰਘ ਉਰਫ਼ ਬਿੰਦਾ ਪੁੱਤਰ ਰਾਜਿੰਦਰ ਸਿੰਘ ਵਜੋਂ ਹੋਈ ਹੈ। 

ਦੋਵੇਂ ਦੋਸ਼ੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਥਾਣਾ ਬਡਾਲੀ ਆਲਾ ਸਿੰਘ ਅਧੀਨ ਪੈਂਦੇ ਪਿੰਡ ਚੁੰਨੀ ਕਲਾਂ ਦੇ ਰਹਿਣ ਵਾਲੇ ਹਨ। ਪੁਲਿਸ ਮੁਤਾਬਕ 330 ਗ੍ਰਾਮ ਹੈਰੋਇਨ ਦੀ ਖੇਪ ਹਰਵਿੰਦਰ ਸਿੰਘ ਉਰਫ਼ ਮੋਨੂ ਕੋਲੋਂ ਬਰਾਮਦ ਹੋਈ ਹੈ, ਜਦਕਿ ਉਸਦੇ ਸਾਥੀ ਬਲਵਿੰਦਰ ਸਿੰਘ ਉਰਫ਼ ਬਿੰਦਾ ਕੋਲੋਂ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ।

ਇਸ ਸਬੰਧੀ ANTF ਥਾਣਾ, ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਸਬ-ਇੰਸਪੈਕਟਰ (SI) ਆਕਾਸ਼ਵੀਰ ਸਿੰਘ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪੁਲਿਸ ਦੋਵੇਂ ਦੋਸ਼ੀਆਂ ਤੋਂ ਗਹਿਰਾਈ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …