Home / Punjabi News / Amritsar ’ਚ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਫਿਰ ਵਾਪਰਿਆ ਵੱਡਾ ਹਾਦਸਾ 

Amritsar ’ਚ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਫਿਰ ਵਾਪਰਿਆ ਵੱਡਾ ਹਾਦਸਾ 

Gurdwara Shaheed Ganj Sahib Tent Fire : ਅੰਮ੍ਰਿਤਸਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਫਿਰ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਅੱਜ ਸ਼ਰਧਾਲੂਆਂ ਲਈ ਛਾਂ ਵਾਸਤੇ ਲਗਾਈਆਂ ਚਾਨਣੀਆਂ ਨੂੰ ਅਚਾਨਕ ਅੱਗ ਲੱਗ ਗਈ ਹੈ। ਇਸ ਦੌਰਾਨ ਮੁਸਤੈਦੀ ਵਿਖਾਉਂਦਿਆਂ ਮੌਕੇ ‘ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਅੱਗ ‘ਤੇ ਕਾਬੂ ਪਾ ਲਿਆ। 

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਦੀ ਸੂਝਬੂਝ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਸੰਗਤ ਅੱਗੇ ਨਾ ਆਉਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤੁਰੰਤ ਸੜੀਆਂ ਚਾਨਣੀਆਂ ਨੂੰ ਹਟਾਇਆ ਗਿਆ ਅਤੇ ਨਵੀਆਂ ਚਾਨਣੀਆਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧ ਜਲਦੀ ਮੁੜ ਬਹਾਲ ਕੀਤੇ ਜਾ ਰਹੇ ਹਨ।

ਦੱਸ ਦੇਈਏ ਕਿ ਪਿਛਲੇ ਐਤਵਾਰ ਨੂੰ ਵੀ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਵੱਡਾ ਹਾਦਸਾ ਵਾਪਰ ਗਿਆ ਸੀ। ਜਿਸ ਵਿਚ ਤਿੰਨ ਬੀਬੀਆਂ ਦੀ ਮੌਤ ਹੋ ਗਈ ਸੀ। ਚੌਪਿਹਰਾ ਸਾਹਿਬ ਦੌਰਾਨ ਨਿਰਮਾਣ ਅਧੀਨ ਇਮਾਰਤ ਦੀਆਂ ਪਲੇਟਾਂ ਅਚਾਨਕ ਸੰਗਤ ਉਪਰ ਆ ਡਿਗੀਆਂ ,ਜਿਸ ਕਾਰਨ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Fatehgarh Sahib News : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਅੰਬੇ ਮਾਜਰਾ ਤੋਂ ਸਰਕਾਰੀ ਰਿਕਾਰਡ ‘ਚ …