Amritsar News : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ‘ਚ ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹਾੜੇ ਇੱਕ ਇਨੋਵਾ ਕਾਰ ਵਿੱਚ ਸਵਾਰਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਹਮਲੇ ਸਮੇਂ ਗੱਡੀ ਦੇ ਅੰਦਰ ਪੰਜ ਲੋਕ ਸਨ। ਸਵਾਰਾਂ ਵਿੱਚੋਂ ਇੱਕ ਪਿੰਡ ਦਾ ਸਰਪੰਚ ਸੀ, ਜੋ ਆਮ ਆਦਮੀ ਪਾਰਟੀ (ਆਪ) ਨਾਲ ਜੁੜਿਆ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਤਿੰਮੋਵਾਲ ਦੀ ਸਰਪੰਚ ਦਾ ਪਤੀ ਸੁਖਦੇਵ ਸਿੰਘ ਉਰਫ ਚੰਡਾ ਆਪਣੇ ਸਾਥੀਆਂ ਸਮੇਤ ਇਨੋਵਾਂ ਕਾਰ ’ਚ ਜਾ ਰਹੇ ਸਨ। ਇਸ ਦੌਰਾਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਉਨ੍ਹਾਂ ਦੀ ਇਨੋਵਾ ਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ।
ਸਰਪੰਚ ਦੇ ਪਤੀ ਨੇ ਦੱਸਿਆ ਕਿ ਸੱਤ ਹਮਲਾਵਰ ਚਾਰ ਮੋਟਰਸਾਈਕਲਾਂ ‘ਤੇ ਆਏ ਸਨ। ਉਨ੍ਹਾਂ ਨੇ ਸੜਕ ਦੇ ਵਿਚਕਾਰ ਹੀ ਕਰੀਬ 8 ਤੋਂ 10 ਰਾਊਂਡ ਫਾਇਰ ਕੀਤੇ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲ਼ੀਬਾਰੀ ਦੌਰਾਨ ਕਾਰ ਵਿਚ ਸਵਾਰ ਇਕ ਵਿਅਕਤੀ ਜ਼ਖਮੀ ਹੋ ਗਿਆ ,ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News