Bangladesh ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਹਸਪਤਾਲ ‘ਚ ਭਰਤੀ
– ਹਾਲਤ ਬੇਹੱਦ ਨਾਜ਼ੁਕ
ਨਵੀ ਦਿੱਲੀ, 28 ਨਵੰਬਰ 2025 (ਵਿਸ਼ਵ ਵਾਰਤਾ): ਬੰਗਲਾਦੇਸ਼ (Bangladesh) ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੀ ਚੇਅਰਪਰਸਨ, ਖਾਲਿਦਾ ਜ਼ਿਆ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਜਾਣਕਾਰੀ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਪਾਰਟੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੇ ਜਨਰਲ ਸਕੱਤਰ ਮਿਰਜ਼ਾ ਇਸਲਾਮ ਆਲਮਗੀਰ ਨੇ ਦਿੱਤੀ। ਦੋ ਵਾਰ ਬੰਗਲਾਦੇਸ਼ (Bangladesh) ਦੀ ਪ੍ਰਧਾਨ ਮੰਤਰੀ ਰਹੀ ਖਾਲਿਦਾ ਜ਼ਿਆ ਨੂੰ ਬੀਤੇ ਐਤਵਾਰ ਰਾਤ ਨੂੰ ਢਾਕਾ ਦੇ ਐਵਰਕੇਅਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬੀਐਨਪੀ ਦੇ ਅਨੁਸਾਰ, 80 ਸਾਲਾ ਖਾਲਿਦਾ ਜ਼ਿਆ ਨੂੰ ਫੇਫੜਿਆਂ ਦੀ ਇਨਫੈਕਸ਼ਨ ਕਾਰਨ ਢਾਕਾ ਦੇ ਐਵਰਕੇਅਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ “ਬੀਤੀ ਰਾਤ, ਡਾਕਟਰਾਂ ਨੇ ਦੱਸਿਆ ਕਿ ਉਸਦੀ ਹਾਲਤ ਬਹੁਤ ਗੰਭੀਰ ਹੈ। ਉਸਨੂੰ 23 ਨਵੰਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸਨੂੰ ਛਾਤੀ ਵਿੱਚ ਇਨਫੈਕਸ਼ਨ ਸੀ, ਜਿਸਨੇ ਉਸਦੇ ਦਿਲ ਅਤੇ ਫੇਫੜਿਆਂ ਨੂੰ ਪ੍ਰਭਾਵਿਤ ਕੀਤਾ।” ਉਨ੍ਹਾਂ ਨੇ ਲੋਕਾਂ ਨੂੰ ਉਸਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨ ਲਈ ਕਿਹਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Bangladesh ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਹਸਪਤਾਲ ‘ਚ ਭਰਤੀ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Source link
Asian Tribune Your Multilingual Newspaper covering World and local news News