ਨਵੀਂ ਦਿੱਲੀ— ਭਾਜਪਾ ਦੀ ਸੀਨੀਅਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਭਾਜਪਾ ਦਫਤਰ ਲਿਆਂਦੀ ਗਈ ਹੈ। ਜਿੱਥੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਨੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਭਾਜਪਾ ਦਾ ਝੰਡਾ ਰੱਖਿਆ ਹੈ। ਭਾਜਪਾ ਸ਼ਾਸਿਤ ਪ੍ਰਦੇਸ਼ ਦੇ ਕਈ ਮੁੱਖ ਮੰਤਰੀ, ਆਮ ਵਰਕਰ ਇੱਥੇ ਸੁਸ਼ਮਾ ਨੂੰ ਸ਼ਰਧਾਂਜਲੀ ਦੇ ਰਹੇ ਹਨ। ਸੁਸ਼ਮਾ ਸਵਰਾਜ ਦਾ ਦੁਪਹਿਰ 3 ਵਜੇ ਦੇ ਕਰੀਬ ਲੋਧੀ ਰੋਡ ਸਥਿਤ ਸ਼ਮਸ਼ਾਨਘਾਟ ‘ਚ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਜਿਵੇਂ ਹੀ ਸਵਰਾਜ ਦੇ ਦਿਹਾਂਤ ਦੀ ਖ਼ਬਰ ਮਿਲੀ ਤਾਂ ਦੇਸ਼ ਭਰ ਵਿਚ ਸੋਗ ਦੀ ਲਹਿਰ ਦੌੜ ਗਈ। ਸਿਹਤ ਮੰਤਰੀ ਡਾ. ਹਰਸ਼ਵਰਧਨ, ਰੱਖਿਆ ਮੰਤਰੀ ਰਾਜਨਾਥ ਸਿੰਘ, ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਸਮੇਤ ਕਈ ਹੋਰ ਕੇਂਦਰੀ ਮੰਤਰੀ ਅਤੇ ਪਾਰਟੀ ਨੇਤਾ ਏਮਜ਼ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਸੁਸ਼ਮਾ ਸਵਰਾਜ ਲੰਬੇ ਸਮੇਂ ਤੋਂ ਬੀਮਾਰ ਸੀ, ਜਿਸ ਕਾਰਨ ਉਨ੍ਹਾਂ ਨੇ ਲੋਕ ਸਭਾ ਚੋਣਾਂ 2019 ਨਹੀਂ ਲੜੀਆਂ ਸਨ।
ਇੱਥੇ ਦੱਸ ਦੇਈਏ ਕਿ ਸੁਸ਼ਮਾ ਸਵਰਾਜ ਦਾ ਮੰਗਲਵਾਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। 67 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਏਮਜ਼ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿਚ ਪਤੀ ਸਵਰਾਜ ਕੌਸ਼ਲ ਅਤੇ ਇਕ ਬੇਟੀ ਬਾਂਸੁਰੀ ਸਵਰਾਜ ਹੈ।
Check Also
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ
Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …
Asian Tribune Your Multilingual Newspaper covering World and local news News