Home / Punjabi News / Bollywood Actress ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਿਲਾਂ !

Bollywood Actress ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਿਲਾਂ !

Bollywood Actress ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਿਲਾਂ !

ਚੰਡੀਗੜ੍ਹ, 29 ਸਤੰਬਰ 2025 (ਵਿਸ਼ਵ ਵਾਰਤਾ) – ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸਾਂਸਦ ਅਤੇ ਬਾਲੀਵੁੱਡ ਅਦਾਕਾਰਾ (Bollywood Actress) ਕੰਗਨਾ ਰਣੌਤ ਨੂੰ ਬਠਿੰਡਾ ਦੀ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨ ਔਰਤਾਂ ਵਿਰੁੱਧ ਭੱਦੀ ਟਿਪਣੀ ਕਰਨ ਲਈ ਕੰਗਨਾ ਵਿਰੁੱਧ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਅਕਤੂਬਰ ਨੂੰ ਹੋਵੇਗੀ। ਇਸ ਦਿਨ ਕੰਗਨਾ ਨੂੰ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ।

ਦੱਸ ਦਈਏ ਕਿ ਇਹ ਮਾਮਲਾ 2021 ਦਾ ਹੈ। ਉਸ ਸਮੇਂ ਦੌਰਾਨ, ਕੰਗਨਾ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਨੂੰ 100 – 100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੀ ਔਰਤ ਦੱਸਿਆ ਸੀ। ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਕੰਗਨਾ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕੀਤਾ। ਹਾਲਾਂਕਿ ਕੰਗਨਾ ਨੇ ਦਾਅਵਾ ਕੀਤਾ ਕਿ ਉਸਨੇ ਸਿਰਫ਼ ਇੱਕ ਵਕੀਲ ਦੀ ਪੋਸਟ ਨੂੰ ਦੁਬਾਰਾ ਪੋਸਟ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

 

The post Bollywood Actress ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਿਲਾਂ ! appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …