Home / Punjabi News / Cabinet meeting : ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਪੜ੍ਹੋ ਵੇਰਵਾ

Cabinet meeting : ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਪੜ੍ਹੋ ਵੇਰਵਾ

Cabinet meeting : ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਪੜ੍ਹੋ ਵੇਰਵਾ

ਚੰਡੀਗੜ੍ਹ, 13 ਅਕਤੂਬਰ 2025 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ।ਪੰਜਾਬ ਸਰਕਾਰ ਦੀ ਕੈਬਨਿਟ ਨੇ ਅੱਜ ਜੇਲ੍ਹਾਂ ਦੇ ਅੰਦਰ ਨਸ਼ਿਆਂ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਫੈਲਾਅ ਨੂੰ ਰੋਕਣ ਲਈ ਰਾਜ ਦੀਆਂ ਜੇਲ੍ਹਾਂ ਵਿੱਚ ਸਨਿਫਰ ਕੁੱਤੇ ਤਾਇਨਾਤ ਕਰਨ ਦਾ ਫੈਸਲਾ ਕੀਤਾ।

ਇਸ ਤੋਂ ਇਲਾਵਾ, ਸਰਕਾਰ ਨੇ ਹਾਲ ਹੀ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਨੂੰ ਲੈ ਕੇ ਰਾਹਤ ਫੰਡ ਵਧਾਉਣ ਦਾ ਫੈਸਲਾ ਕੀਤਾ ਹੈ। ਪਹਿਲਾਂ, ਪ੍ਰਭਾਵਿਤ ਪਰਿਵਾਰਾਂ ਨੂੰ ₹20,000 ਮਿਲ ਰਹੇ ਸਨ। ਜਦੋਂ ਕਿ ਕੇਂਦਰ ਸਰਕਾਰ ਵੱਲੋਂ ₹6,800 ਦੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਸੀ। ਹੁਣ ਜਿਨ੍ਹਾਂ ਦੇ ਕੱਚੇ ਜਾਂ ਪੱਕੇ ਘਰ ਨੁਕਸਾਨੇ ਗਏ ਹਨ ਉਨ੍ਹਾਂ ਲੋਕਾਂ ਨੂੰ 40,000 ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ ।

ਇਸ ਹੋਰ ਫੈਸਲਾ ਲੈਂਦਿਆਂ ਕੈਬਨਿਟ ਮੀਟਿੰਗ ਨੇ ਮੈਗਾ ਹਾਊਸਿੰਗ ਪ੍ਰੋਜੈਕਟ ਲਈ ਇੱਕ ਵਾਰ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਵਾਧਾ ਪੰਜ ਸਾਲਾਂ ਲਈ ਹੋਵੇਗਾ। 25,000 ਰੁਪਏ ਪ੍ਰਤੀ ਏਕੜ ਫੀਸ ਨਿਰਧਾਰਤ ਕੀਤੀ ਗਈ ਹੈ।ਇਹ ਵਾਧਾ ਵੱਧ ਤੋਂ ਵੱਧ 25 ਏਕੜ ਤੱਕ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਨਦੀਆਂ ਵਿੱਚ ਵੱਡੀ ਮਾਤਰਾ ਵਿੱਚ ਜਮ੍ਹਾ ਹੋਈ ਰੇਤ ਸਾਫ ਕਰਨ ਲਈ ਟੈਂਡਰ ਜਾਰੀ ਕੀਤੇ ਜਾਣਗੇ। ਟੈਂਡਰ ਹੁਣ 21 ਦੀ ਬਜਾਏ 14 ਦਿਨਾਂ ਵਿੱਚ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਪੰਜਾਬ ਹਾਊਸਿੰਗ ਈ-ਨਿਲਾਮੀ ਨੀਤੀ ਵਿੱਚ ਵੀ ਸੋਧ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Cabinet meeting : ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਪੜ੍ਹੋ ਵੇਰਵਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਆਇਆ ਤੂਫ਼ਾਨ…

Jalandhar News: ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ (AAP ) ਨੇ ਜਲੰਧਰ ਛਾਉਣੀ ਇਲਾਕੇ …