Canada ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਤੇ ਫਾਇਰਿੰਗ ਮਾਮਲੇ ‘ਤੇ ਬਲਤੇਜ ਪੰਨੂੰ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ
ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ) – ਕੈਨੇਡਾ (Canada) ਵਿੱਚ ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਤੇ ਦੂਜੀ ਵਾਰ ਹੋਈ ਫਾਇਰਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨੇਤਾ ਬਲਤੇਜ ਪੰਨੂੰ ਨੇ ਕੇਂਦਰ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ। ਪੰਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਅਜੇ ਤੱਕ ਕੈਨੇਡਾ ਸਰਕਾਰ ਨਾਲ ਇਸ ਗੰਭੀਰ ਮਾਮਲੇ ‘ਤੇ ਗੱਲਬਾਤ ਕਿਉਂ ਨਹੀਂ ਕਰ ਰਹੀ ? ਉਨ੍ਹਾਂ ਨੇ ਦੋਸ਼ ਲਗਾਇਆ ਕਿ ਲਾਰੈਂਸ ਬਿਸਨੋਈ ਵਰਗੇ ਗੈਂਗਸਟਰ ਗੁਜਰਾਤ ਦੀ ਜੇਲ੍ਹ ਵਿੱਚੋਂ ਖੁੱਲ੍ਹੀਆਂ ਧਮਕੀਆਂ ਦੇ ਰਹੇ ਹਨ, ਪਰ ਕੇਂਦਰ ਸਰਕਾਰ ਚੁੱਪ ਹੈ।
ਉਨ੍ਹਾਂ ਨੇ ਸਵਾਲ ਉਠਾਇਆ, “ਸਾਡੀ ਵਿਦੇਸ਼ ਨੀਤੀ ਕਿੱਥੇ ਗਈ ? ਜਦੋਂ ਦੂਜੀ ਵਾਰ ਇੱਕ ਭਾਰਤੀ ਸੈਲੀਬ੍ਰਿਟੀ ਦੇ ਰੈਸਟੋਰੈਂਟ ‘ਤੇ ਗੋਲੀਆਂ ਚਲੀਆਂ ਹਨ, ਤਾਂ ਕੀ ਸਰਕਾਰ ਸਿਰਫ ਹੋਰ ਰਾਜਾਂ ‘ਤੇ ਦੋਸ਼ ਲਗਾਉਣ ਲਈ ਹੀ ਬੈਠੀ ਹੈ ?” ਪੰਨੂੰ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਕੈਨੇਡਾ (Canada) ਸਰਕਾਰ ਨਾਲ ਸੰਪਰਕ ਕਰੇ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਇਸ ਤਰ੍ਹਾਂ ਦੇ ਗੈਂਗਸਟਰ ਨੈਟਵਰਕ ਖ਼ਤਮ ਕਰਨ ਲਈ ਕਾਰਵਾਈ ਕਰੇ।
ਦੱਸ ਦਈਏ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਸਥਿਤ ਭਾਰਤ ਦੇ ਕਾਮੇਡੀ ਸਟਾਰ ਕਪਿਲ ਸ਼ਰਮਾ ਦੇ ਕੈਪਸ ਕੈਫੇ ‘ਤੇ ਫਿਰ ਗੋਲੀਬਾਰੀ ਹੋਈ ਹੈ। ਕਪਿਲ ਸ਼ਰਮਾ ਦੇ ਕੈਪਸ ਕੈਫੇ ‘ਤੇ ਇੱਕ ਮਹੀਨੇ ਵਿੱਚ ਦੂਜੀ ਵਾਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਹਮਲਾਵਰ ਨੇ ਗੋਲੀਬਾਰੀ ਦੀ ਵੀਡੀਓ ਵੀ ਬਣਾਈ ਹੈ, ਜੋ ਵਾਇਰਲ ਹੋ ਰਹੀ ਹੈ। ਘਟਨਾ ਸਮੇਂ ਕੈਫੇ ਬੰਦ ਸੀ। ਪਰ ਇਸ ਵਾਰ ਗੈਂਗਸਟਰ ਲਾਰੈਂਸ ਅਤੇ ਗੋਲਡੀ ਢਿੱਲੋਂ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਢਿੱਲੋਂ ਨੇ ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਪੋਸਟ ਵੀ ਕੀਤੀ ਹੈ।
ਇਸ ਤੋਂ ਪਹਿਲਾਂ, 10 ਜੁਲਾਈ ਨੂੰ ਕਪਿਲ ਸ਼ਰਮਾ ਦੇ ਕੈਫੇ ਵਿੱਚ ਗੋਲੀਬਾਰੀ ਕੀਤੀ ਗਈ ਸੀ। ਹਮਲਾਵਰ ਨੇ ਗੋਲੀਬਾਰੀ ਦੀ ਇੱਕ ਵੀਡੀਓ ਵੀ ਬਣਾਈ ਸੀ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਵਿੱਚ ਕੈਫੇ ਦੇ ਬਾਹਰ ਇੱਕ ਕਾਰ ਵਿੱਚ ਬੈਠਾ ਇੱਕ ਵਿਅਕਤੀ ਕਾਰ ਦੇ ਅੰਦਰੋਂ ਲਗਾਤਾਰ ਫਾਇਰਿੰਗ ਕਰਦਾ ਦਿਖਾਈ ਦੇ ਰਿਹਾ ਹੈ। ਖਾਲਿਸਤਾਨੀ ਅੱਤਵਾਦੀ ਹਰਜੀਤ ਸਿੰਘ ਲਾਡੀ ਨੇ ਇਸਦੀ ਜ਼ਿੰਮੇਵਾਰੀ ਲਈ ਸੀ। ਹਰਜੀਤ ਸਿੰਘ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਸੂਚੀ ਵਿੱਚ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜਿਆ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Canada ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਤੇ ਫਾਇਰਿੰਗ ਮਾਮਲੇ ‘ਤੇ ਬਲਤੇਜ ਪੰਨੂੰ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Source link
Asian Tribune Your Multilingual Newspaper covering World and local news News