Home / Punjabi News / CM ਮਾਨ ਨੇ ਕਿਸ਼ਤੀ ਰਾਹੀਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

CM ਮਾਨ ਨੇ ਕਿਸ਼ਤੀ ਰਾਹੀਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

CM ਮਾਨ ਨੇ ਕਿਸ਼ਤੀ ਰਾਹੀਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਫਿਰੋਜ਼ਪੁਰ, 2 ਸਤੰਬਰ 2025 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਗੱਟੀ ਰਾਜੋ ਕੇ ਵਿਖੇ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਹੌਸਲਾ ਦਿੱਤਾ।

ਉਨ੍ਹਾਂ ਕਿਹਾ ਕਿ “ਹੜ੍ਹਾਂ ਕਾਰਨ ਲੋਕਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਭਵਿੱਖ ‘ਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਬਦਲਵੇਂ ਢੰਗ ਤਰੀਕੇ ਤਲਾਸ਼ੇ ਜਾਣਗੇ। ਨਾਲ ਹੀ ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਵੀ ਕੀਤੀ ਗਈ ਹੈ। ਹੌਸਲਾ ਹਿੰਮਤ ਕਾਇਮ ਰੱਖੋ। ਚੜ੍ਹਦੀਕਲਾ ‘ਚ ਰਹੋ। ਇਸ ਸੰਕਟ ਦੀ ਘੜੀ ‘ਚ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਲੋਕਾਂ ਨੂੰ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹੀ ਸਾਰੇ ਹਾਲਾਤ ਠੀਕ ਹੋਣਗੇ।”

ਦੱਸ ਦਈਏ ਕਿ ਇਸ ਸਮੇਂ ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਮੌਸਮ ਵਿਭਾਗ ਨੇ ਅਗਲੇ 36 ਘੰਟਿਆਂ ਲਈ ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post CM ਮਾਨ ਨੇ ਕਿਸ਼ਤੀ ਰਾਹੀਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

Top 10 Punjabi News Headlines and Trends from 9 June 2026

ABP Sanjha Top 10, 9 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …