Home / Punjabi News / Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ

Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ

Cockroach Janata Party News : ਕਾਕਰੋਚ ਜਨਤਾ ਪਾਰਟੀ (Cockroach Janata Party ) ਦੇ ਫਾਊਂਡਰ ਅਭਿਜੀਤ ਦੀਪਕੇ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਭਿਜੀਤ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਇੱਕ ਨੌਜਵਾਨ ਕਥਿਤ ਤੌਰ ‘ਤੇ ਉਨ੍ਹਾਂ ਨੂੰ ਧਮਕਾਉਂਦਾ ਨਜ਼ਰ ਆ ਰਿਹਾ ਹੈ।

ਵੀਡੀਓ ਵਿੱਚ ਨੌਜਵਾਨ ਕਹਿੰਦਾ ਸੁਣਾਈ ਦੇ ਰਿਹਾ ਹੈ ਕਿ “ਸੀਜੇਪੀ ਤੋਂ ਕੁਝ ਨਹੀਂ ਹੋਣਾ, ਜਿਵੇਂ ਰਸੋਈ ਵਿੱਚ ਕਾਕਰੋਚ ਪੈਰਾਂ ਹੇਠਾਂ ਕੁਚਲੇ ਜਾਂਦੇ ਹਨ, ਓਵੇਂ ਹੀ ਇਹ ਕਾਕਰੋਚ ਵੀ ਕੁਚਲੇ ਜਾਣਗੇ।” ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਭਿਜੀਤ ਨੇ ਸਵਾਲ ਕੀਤਾ ਕਿ ਕੀ ਅਧਿਕਾਰੀ ਇਨ੍ਹਾਂ ਧਮਕੀਆਂ ਖ਼ਿਲਾਫ਼ ਕਾਰਵਾਈ ਕਰਨਗੇ?

ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸੀਜੇਪੀ ਦੀ ਤੇਜ਼ੀ ਨਾਲ ਪ੍ਰਸਿੱਧੀ ਦੇ ਮੱਦੇਨਜ਼ਰ ਅਭਿਜੀਤ ਦੀਪਕੇ ਦੇ ਮਾਪਿਆਂ ਨੇ ਚਿੰਤਾ ਪ੍ਰਗਟ ਕੀਤੀ ਸੀ ਕਿ ਉਨ੍ਹਾਂ ਦਾ ਪੁੱਤਰ ਮੁਸੀਬਤ ਵਿੱਚ ਪੈ ਸਕਦਾ ਹੈ ਜਾਂ ਗ੍ਰਿਫ਼ਤਾਰ ਵੀ ਹੋ ਸਕਦਾ ਹੈ। ਅਭਿਜੀਤ ਦੇ ਮਾਪਿਆਂ ਨੇ ਇਹ ਵੀ ਕਿਹਾ ਸੀ ਕਿ ਉਹ ਨਹੀਂ ਚਾਹੁੰਦੇ ਸਨ ਕਿ ਉਨ੍ਹਾਂ ਦਾ ਪੁੱਤਰ ਰਾਜਨੀਤੀ ਵਿੱਚ ਆਵੇ।

ਜ਼ਿਕਰਯੋਗ ਹੈ ਕਿ ਕਾਕਰੋਚ ਜਨਤਾ ਪਾਰਟੀ ਉਸ ਵੇਲੇ ਚਰਚਾ ਵਿੱਚ ਆਈ ਸੀ ਜਦੋਂ ਚੀਫ਼ ਜਸਟਿਸ ਸੂਰਿਆ ਕਾਂਤ ਦੀ ਇੱਕ ਟਿੱਪਣੀ ਤੋਂ ਬਾਅਦ ਇਸਦੀ ਸ਼ੁਰੂਆਤ ਕੀਤੀ ਗਈ। ਬਾਅਦ ਵਿੱਚ CJI ਨੇ ਸਫਾਈ ਦਿੱਤੀ ਸੀ ਕਿ ਉਨ੍ਹਾਂ ਦੇ ਬਿਆਨ ਦਾ ਗਲਤ ਅਰਥ ਕੱਢਿਆ ਗਿਆ ਹੈ। ਇਹ ਪਾਰਟੀ 15 ਮਈ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸਨੂੰ ਬੋਸਟਨ ਯੂਨੀਵਰਸਿਟੀ ਦੇ ਵਿਦਿਆਰਥੀ ਅਭਿਜੀਤ ਦੀਪਕੇ ਨੇ ਬਣਾਇਆ ਸੀ। ਸੋਸ਼ਲ ਮੀਡੀਆ ‘ਤੇ ਇਸ ਸੰਗਠਨ ਨੂੰ ਕਾਫ਼ੀ ਲੋਕਪ੍ਰਿਯਤਾ ਮਿਲ ਰਹੀ ਹੈ।  ਸੰਗਠਨ ਦੇ ਹੁਣ ਇੰਸਟਾਗ੍ਰਾਮ ‘ਤੇ 20 ਮਿਲੀਅਨ ਤੋਂ ਵੱਧ ਫਾਲੋਅਰ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …