ਅਮਰਾਵਤੀ, 8 ਫਰਵਰੀ
ਦਿੱਲੀ ਅਸੈਂਬਲੀ ਚੋਣਾਂ ਵਿਚ ਭਾਜਪਾ ਦੀ ਜਿੱਤ ਨੂੰ ਇਤਿਹਾਸਕ ਕਰਾਰ ਦਿੰਦਿਆਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ.ਚੰਦਰਬਾਬੂ ਨਾਇਡੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ। ਨਾਇਡੂ ਨੇ ਕਿਹਾ ਕਿ ਦਿੱਲੀ ਵਿਚ ਮਿਲੀ ਜਿੱਤ ਤੋਂ ਕੌਮੀ ਰਾਜਧਾਨੀ ਦੇ ਲੋਕਾਂ ਦਾ ਪ੍ਰਧਾਨ ਮੰਤਰੀ ਮੋਦੀ ਵਿਚ ਵਿਸ਼ਵਾਸ ਝਲਕਦਾ ਹੈ।ਨਾਇਡੂ ਨੇ ਕਿਹਾ ਕਿ ਨਰਿੰਦਰ ਮੋਦੀ ਭਾਰਤ ਲਈ ਸਹੀ ਸਮੇਂ ’ਤੇ ਸਹੀ ਆਗੂ ਹਨ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਗੱਦੀਓਂ ਲਾਹੀ ਆਮ ਆਦਮੀ ਪਾਰਟੀ ਸਰਕਾਰ ਨੂੰ ਭੰਡਦਿਆਂ ਕਿਹਾ ਕਿ ਦਿੱਲੀ ਪੂਰੀ ਤਰ੍ਹਾਂ ਪ੍ਰਦੂਸ਼ਿਤ ਤੇ ਕੂੜੇ ਦਾ ਸ਼ਹਿਰ ਬਣ ਕੇ ਰਹਿ ਗਿਆ ਸੀ। ਉਨ੍ਹਾਂ ਕਿਹਾ, ‘‘27 ਸਾਲਾਂ ਬਾਅਦ ਲੋਕਾਂ ਨੇ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਚੁਣੀ। ਇਹ ਇੱਕ ਇਤਿਹਾਸਕ ਜਿੱਤ ਹੈ ਕਿਉਂਕਿ ਅੱਜ ਇਹ ਜਿੱਤ ਸਿਰਫ਼ ਭਾਜਪਾ ਜਾਂ ਦਿੱਲੀ ਵਾਲਿਆਂ ਦੀ ਨਹੀਂ, ਸਗੋਂ ਪੂਰੇ ਦੇਸ਼ ਦੇ ਸਵੈਮਾਣ ਦੀ ਹੈ।’’
ਨਾਇਡੂ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਜਿਹੜੇ ਸੂਬੇ ਦੇ ਲੋਕ ਕਦੇ ਵੱਡੀ ਗਿਣਤੀ ’ਚ ਰੱਖਿਆ ਬਲਾਂ ’ਚ ਸ਼ਾਮਲ ਹੁੰਦੇ ਸਨ ਤੇ ਜੋ ਕਦੇ ਦੇਸ਼ ਦੇ ਅੰਨ ਭੰਡਾਰ ’ਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਸਨ, ਅੱਜ ਨਸ਼ਿਆਂ ਦੀ ਅਲਾਮਤ ਨਾਲ ਜੂਝ ਰਹੇ ਹਨ। -ਪੀਟੀਆਈ
Source link