Home / Punjabi News / ED ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਨੂੰ ਕੀਤਾ ਗ੍ਰਿਫ਼ਤਾਰ

ED ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਨੂੰ ਕੀਤਾ ਗ੍ਰਿਫ਼ਤਾਰ

ED ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੂਪੇਂਦਰ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ ਹੈ ਬੀਤੀ ਦੇਰ ਰਾਤ ਭੁਪਿੰਦਰ ਹਨੀ ਦਾ ਸਿਵਲ ਹਸਪਤਾਲ ਜਲੰਧਰ ਵਿਖੇ ਮੈਡੀਕਲ ਕਰਵਾਇਆ ਗਿਆ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ।ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ ‘ਚ ਛਾਪੇਮਾਰੀ ਕੀਤੀ ਗਈ। ਭੁਪਿੰਦਰ ਸੋਨੀ ਨੂੰ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੂਪੇਂਦਰ ਹਨੀ ਨੂੰ ਈਡੀ ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ।ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਪੰਜਾਬ ਵਿੱਚ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਤੇ ਉਸ ਦੇ ਸਾਥੀਆਂ ਤੋਂ 10.7 ਕਰੋੜ ਰੁਪਏ ਬਰਾਮਦ ਕੀਤੇ ਸਨ।ਪੂਰਾ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ ਜਦੋਂ ਰੇਤ ਦੀ ਗੈਰਕਾਨੂੰਨੀ ਮਾਈਨਿੰਗ ਦੇ ਲੈਣ ਦੇਣ ‘ਚ ਇਹ ਛਾਪੇਮਾਰੀ ਕੀਤੀ ਗਈ ਸੀ ਅਤੇ ਮੋਹਾਲੀ ‘ਚ ਇਸ ਸਬੰਧੀ ਐਫ ਆਰ ਆਈ ਹੋਈ ਸੀ, ਹਾਲਾਂਕਿ ਇਸ ਮਾਮਲੇ ‘ਚ ਗੈਰਕਨੂੰਨੀ ਮਾਈਨਿੰਗ ਬੰਦ ਕਰਵਾ ਦਿੱਤੀ ਗਈ ਸੀ, ਪਰ ਈ ਡੀ ਵਲੋਂ ਪੰਜਾਬ ਭਰ ‘ਚ ਇਹ ਰੇਡ ਕੀਤੀ ਗਈ ਸੀ।

The post ED ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਨੂੰ ਕੀਤਾ ਗ੍ਰਿਫ਼ਤਾਰ first appeared on Punjabi News Online.


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …