Home / Punjabi News / Faridkot ‘ਚ ਸਕੂਟਰੀ ਸਵਾਰ ਭਰਾ -ਭੈਣ ਦੀ ਮੌਤ , ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ , ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ 

Faridkot ‘ਚ ਸਕੂਟਰੀ ਸਵਾਰ ਭਰਾ -ਭੈਣ ਦੀ ਮੌਤ , ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ , ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ 

Faridkot Road Accident : ਫਰੀਦਕੋਟ ਜ਼ਿਲ੍ਹੇ ‘ਚ ਕੋਟਕਪੂਰਾ-ਮੋਗਾ ਰੋਡ ‘ਤੇ ਪਿੰਡ ਪੰਜਗਰਾਈਂ ਕਲਾਂ ਨੇੜੇ ਮੰਗਲਵਾਰ ਸਵੇਰੇ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਇੱਕ ਸਕੂਟਰੀ ਟਕਰਾ ਗਈ। ਇਸ ਹਾਦਸੇ ਵਿੱਚ ਭਰਾ -ਭੈਣ ਦੀ ਮੌਤ ਹੋ ਗਈ। ਪੁਲਿਸ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਪਿੰਡ ਪੰਜਗਰਾਈਂ ਦੇ ਰਹਿਣ ਵਾਲੇ ਬੋਹੜ ਸਿੰਘ ਪੁੱਤਰ ਗੁਲਜ਼ਾਰ ਸਿੰਘ ਸਵੇਰੇ ਕਰੀਬ 5:30 ਵਜੇ ਆਪਣੀ ਵਿਆਹੁਤਾ ਭੈਣ ਅਮਨਦੀਪ ਕੌਰ ਨਾਲ ਸਕੂਟਰੀ ‘ਤੇ ਕੋਟਕਪੂਰਾ ਜਾ ਰਿਹਾ ਸੀ। ਉਨ੍ਹਾਂ ਦੀ ਸਕੂਟਰੀ ਪਿੰਡ ਤੋਂ ਥੋੜ੍ਹੀ ਦੂਰੀ ‘ਤੇ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾ ਗਈ।

ਭੈਣ ਦੀ ਇਲਾਜ ਦੌਰਾਨ ਮੌਤ

ਹਾਦਸੇ ਵਿੱਚ ਬੋਹੜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦੀ ਭੈਣ ਅਮਰਜੀਤ ਕੌਰ ਪਤਨੀ ਰਣਧੀਰ ਸਿੰਘ ਗੰਭੀਰ ਜ਼ਖਮੀ ਹੋ ਗਈ। ਉਸਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਵਿਗੜਨ ‘ਤੇ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ ਰੈਫਰ ਕਰ ਦਿੱਤਾ ਗਿਆ ਪਰ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ।

ਤਿੰਨ ਭੈਣਾਂ ਦਾ ਇਕਲੌਤਾ ਭਰਾ

ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਬੋਹੜ ਸਿੰਘ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸਦੇ ਪਿਤਾ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ ਸੀ, ਜਦੋਂ ਕਿ ਉਸਦੀ ਮ੍ਰਿਤਕ ਭੈਣ ਅਮਨਦੀਪ ਕੌਰ ਦੇ ਦੋ ਛੋਟੇ ਬੱਚੇ ਹਨ, ਜਿਨ੍ਹਾਂ ਦੀ ਉਮਰ 10 ਅਤੇ 7 ਸਾਲ ਹੈ। ਇਸ ਦੁਖਦਾਈ ਘਟਨਾ ਨੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਾਂ ਨੇ ਇਸ ਮਾਮਲੇ ਵਿੱਚ ਕੋਈ ਪੁਲਿਸ ਕਾਰਵਾਈ ਨਹੀਂ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Fatehgarh Sahib News : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਅੰਬੇ ਮਾਜਰਾ ਤੋਂ ਸਰਕਾਰੀ ਰਿਕਾਰਡ ‘ਚ …