Woman sarpanch Death : ਹੁਸ਼ਿਆਰਪੁਰ ( Hoshiarpur ) ‘ਚ ਟਾਂਡਾ-ਬੇਗੋਵਾਲ ਸੜਕ ‘ਤੇ ਪਿੰਡ ਜਲਾਲਪੁਰ ਨੇੜੇ ਵਾਪਰੇ ( Road Accident ) ਇਕ ਦਰਦਨਾਕ ਸੜਕ ਹਾਦਸੇ ‘ਚ ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਬਸਤੀ ਬੋਹੜਾਂ ਦੀ ਮੌਜੂਦਾ ਮਹਿਲਾ ਸਰਪੰਚ ( Woman sarpanch Nikita Death) ਦੀ ਮੌਤ ਹੋ ਗਈ ਹੈ ,ਜਦਕਿ ਹਾਦਸੇ ਵਿੱਚ ਉਸ ਦਾ ਪਤੀ ਅਤੇ ਭਤੀਜੀ ਗੰਭੀਰ ਜ਼ਖ਼ਮੀ ਹੋ ਗਏ ਹਨ।
ਮ੍ਰਿਤਕਾ ਦੀ ਪਛਾਣ ਨਿਕਿਤਾ ਵਜੋਂ ਹੋਈ ਹੈ, ਜਿਸਦੀ ਉਮਰ ਸਿਰਫ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਹ ਘਟਨਾ ਉਸ ਵਕਤ ਵਾਪਰਦੀ ਹੈ ਜਦੋਂ ਨਿਕਿਤਾ ਆਪਣੇ ਪਤੀ ਅਤੇ ਭਤੀਜੀ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਸਾਮਾਨ ਖਰੀਦਣ ਜਾ ਰਹੀ ਹੁੰਦੀ ਹੈ।
ਇਸ ਦੌਰਾਨ ਜਲਾਲਪੁਰ ਨੇੜੇ ਸਕੂਲ ਦੀ ਬੱਸ ਵੱਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਾਂਦੀ ਹੈ, ਜਿਸ ਕਾਰਨ ਸਰਪੰਚ ਨਿਕਿਤਾ ਦੀ ਮੌਤ ਹੋ ਗਈ ਹੈ ,ਜਦਕਿ ਪਤੀ ਸੁਖਵਿੰਦਰ ਸਿੰਘ ਵਾਲ -ਵਾਲ ਬਚ ਗਿਆ ਤੇ ਭਤੀਜੀ ਸੋਨਾਕਸ਼ੀ ਵੀ ਜ਼ਖਮੀ ਹੋ ਗਈ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਮੌਕੇ ‘ਤੇ ਬਸਤੀ ਬੋਹੜਾਂ ਚੌਕੀ ਇੰਚਾਰਜ ਰਾਜਵਿੰਦਰ ਸਿੰਘ ਨੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆਂ ,ਜਿੱਥੇ ਡਾਕਟਰਾਂ ਨੇ ਨਿਕਿਤਾ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਸੋਨਾਕਸ਼ੀ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਨਿਕਿਤਾ ਦੀਆਂ ਤਿੰਨ ਬੇਟੀਆਂ ਹਨ ਜੋ ਅਜੇ ਬਹੁਤ ਛੋਟੀਆਂ ਹਨ।
ਇਸ ਹਾਦਸੇ ਬਾਰੇ ਪਤਾ ਲੱਗਣ ‘ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਮੌਕੇ ‘ਤੇ ਹਸਪਤਾਲ ਪਹੁੰਚੇ ਤੇ ਸੋਨਾਕਸ਼ੀ ਦੀ ਹਾਲਤ ਦਾ ਜਾਇਜ਼ਾ ਲੈਣ ਤੋਂ ਬਾਅਦ ਮ੍ਰਿਤਕ ਸਰਪੰਚ ਨਿਕਿਤਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਵਿਧਾਇਕ ਰਾਜਾ ਗਿੱਲ ਨੇ ਮ੍ਰਿਤਕ ਦੇ ਪਰਿਵਾਰ ਨੂੰ ਜ਼ਖ਼ਮੀ ਸੋਨਾਕਸ਼ੀ ਦੇ ਇਲਾਜ ਲਈ ਮਾਲੀ ਮਦਦ ਵੀ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News