Home / Punjabi News / INX ਮੀਡੀਆ ਕੇਸ : ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ‘ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ

INX ਮੀਡੀਆ ਕੇਸ : ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ‘ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ

INX ਮੀਡੀਆ ਕੇਸ : ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ‘ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ

ਨਵੀਂ ਦਿੱਲੀ— ਆਈ.ਐੱਨ.ਐਕਸ. ਮੀਡੀਆ ਕੇਸ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਜ਼ਮਾਨਤ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਨੇ ਇਸ ਕੇਸ ‘ਚ 14 ਦਿਨਾਂ ਦੀ ਨਿਆਇਕ ਹਿਰਾਸਤ ਦੇ ਸੀ.ਬੀ.ਆਈ. ਅਦਾਲਤ ਦੇ ਆਦੇਸ਼ ਨੂੰ ਵੀ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਕਰ ਰਿਹਾ ਹੈ। ਚਿਦਾਂਬਰਮ ਫਿਲਹਾਲ ਨਿਆਇਕ ਹਿਰਾਸਤ ‘ਚ ਤਿਹਾੜ ਜੇਲ ‘ਚ ਬੰਦ ਹਨ। ਉਨ੍ਹਾਂ ਨੇ ਵਿਸ਼ੇਸ਼ ਸੀ.ਬੀ.ਆਈ. ਜੱਜ ਅਜੇ ਕੁਮਾਰ ਕੁਹਰ ਵਲੋਂ ਦਿੱਤੇ ਗਏ ਨਿਆਇਕ ਹਿਰਾਸਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ।
ਸਾਬਕਾ ਕੇਂਦਰੀ ਮੰਤਰੀ ਚਿਦਾਂਬਰਮ ਨੂੰ ਪਿਛਲੇ ਵੀਰਵਾਰ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਸੀ, ਜਿੱਥੇ ਵਿਸ਼ੇਸ਼ ਸੀ.ਬੀ.ਆਈ. ਜੱਜ ਕੁਹਰ ਨੇ ਉਨ੍ਹਾਂ ਨੂੰ 14 ਦਿਨਾਂ ਦੀ ਹਿਰਾਸਤ ‘ਚ ਭੇਜ ਦਿੱਤਾ ਸੀ। ਕੋਰਟ ਨੇ ਚਿਦਾਂਬਰਮ ਵਲੋਂ ਦਾਇਰ ਕੀਤੀਆਂ ਗਈਆਂ ਐਪਲੀਕੇਸ਼ਨਾਂ ਨੂੰ ਵੀ ਸਵੀਕਾਰ ਕਰ ਲਿਆ ਸੀ। ਇਨ੍ਹਾਂ ‘ਚੋਂ ਜੈੱਡ ਸ਼੍ਰੇਣੀ ਦੀ ਸੁਰੱਖਿਆ ਨਾਲ ਇਕ ਮੰਜਾ, ਬਾਥਰੂਮ ਦੇ ਨਾਲ ਇਕ ਵੱਖ ਸੈੱਲ ਅਤੇ ਦਵਾਈਆਂ ਦੀ ਮਨਜ਼ੂਰੀ ਮੰਗੀ ਗਈ ਸੀ। ਉਨ੍ਹਾਂ ਨੇ ਜੇਲ ‘ਚ ਇੰਗਲਿਸ਼ ਟਾਇਲਡ ਦੀ ਵੀ ਮੰਗ ਕੀਤੀ ਸੀ। ਚਿਦਾਂਬਰਮ ਨੇ ਆਈ.ਐੱਨ.ਐਕਸ. ਮੀਡੀਆ ਨਾਲ ਸੰਬੰਧਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਮਾਮਲੇ ‘ਚ ਸਮਰਪਣ ਕਰਨ ਦੀ ਮਨਜ਼ੂਰੀ ਲਈ ਕੋਰਟ ‘ਚ ਇਕ ਹੋਰ ਐਪਲੀਕੇਸ਼ਨ ਦਿੱਤੀ ਸੀ। ਕੋਰਟ ਨੇ ਵਿੱਤੀ ਨਿਗਰਾਨੀ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਇਸ ‘ਤੇ ਸੁਣਵਾਈ 12 ਸਤੰਬਰ ਨੂੰ ਹੋਵੇਗੀ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …