Home / Punjabi News / IRCTC ਘਪਲਾ : ਲਾਲੂ, ਰਾਬੜੀ ਤੇ ਤੇਜਸਵੀ ਨੂੰ ਮਿਲੀ ਜ਼ਮਾਨਤ

IRCTC ਘਪਲਾ : ਲਾਲੂ, ਰਾਬੜੀ ਤੇ ਤੇਜਸਵੀ ਨੂੰ ਮਿਲੀ ਜ਼ਮਾਨਤ

IRCTC ਘਪਲਾ : ਲਾਲੂ, ਰਾਬੜੀ ਤੇ ਤੇਜਸਵੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈ. ਆਰ. ਸੀ. ਟੀ. ਸੀ.) ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਰਾਜਦ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਪੁੱਤਰ ਤੇਜਸਵੀ ਯਾਦਵ ਸਮੇਤ ਹੋਰਨਾਂ ਨੂੰ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ। ਜੱਜ ਅਰੁਣ ਭਾਰਦਵਾਜ ਨੇ 1-1 ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਦੋਸ਼ੀਆਂ ਨੂੰ ਇਹ ਜ਼ਮਾਨਤ ਦਿੱਤੀ। ਅਦਾਲਤ ਨੇ 19 ਜਨਵਰੀ ਨੂੰ ਇਨ੍ਹਾਂ ਤਿੰਨਾਂ ਨੂੰ ਮਿਲੀ ਅੰਤਰਿਮ ਜ਼ਮਾਨਤ ਦਾ ਸਮਾਂ ਵਧਾ ਦਿੱਤਾ ਸੀ, ਜੋ ਅੱਜ ਖਤਮ ਹੋ ਰਿਹਾ ਸੀ। ਇਹ ਮਾਮਲਾ ਆਈ. ਆਰ. ਸੀ. ਟੀ. ਸੀ. ਦੇ ਦੋ ਹੋਟਲਾਂ ਦਾ ਸੰਚਾਲਨ ਇਕਰਾਰਨਾਮਾ ਇਕ ਪ੍ਰਾਈਵੇਟ ਕੰਪਨੀ ਨੂੰ ਦੇਣ ਵਿਚ ਹੋਈਆਂ ਬੇਨਿਯਮੀਆਂ ਨਾਲ ਜੁੜਿਆ ਹੋਇਆ ਹੈ।
ਲਾਲੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਪ੍ਰੇਮਚੰਦ ਗੁਪਤਾ ਅਤੇ ਉਨ੍ਹਾਂ ਦੀ ਪਤਨੀ ਸਰਲਾ ਗੁਪਤਾ, ਆਈ. ਆਰ. ਸੀ. ਟੀ. ਸੀ. ਦੇ ਉਸ ਵੇਲੇ ਦੇ ਮੈਨੇਜਿੰਗ ਡਾਇਰੈਕਟਰ ਬੀ. ਕੇ. ਅਗਰਵਾਲ ਅਤੇ ਉਸ ਵੇਲੇ ਦੇ ਡਾਇਰੈਕਟਰ ਰਾਕੇਸ਼ ਸਕਸੈਨਾ ਵੀ ਇਸ ਮਾਮਲੇ ਵਿਚ ਦੋਸ਼ੀ ਹਨ, ਉਨ੍ਹਾਂ ਨੂੰ ਵੀ ਜ਼ਮਾਨਤ ਦਿੱਤੀ ਗਈ ਹੈ। ਇਨ੍ਹਾਂ ਵਿਰੁੱਧ ਸੀ. ਬੀ. ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਈ. ਆਰ. ਸੀ. ਟੀ. ਸੀ. ਨਾਲ ਜੁੜੇ ਮਾਮਲਿਆਂ ਵਿਚ ਮੁਕੱਦਮੇ ਦਰਜ ਕਰਵਾਏ ਸਨ, ਜਿਸ ਵਿਚ ਉਨ੍ਹਾਂ ਉੱਪਰ ਮਨੀ ਲਾਂਡਰਿੰਗ ਦਾ ਦੋਸ਼ ਸੀ।
ਦੱਸਣਯੋਗ ਹੈ ਕਿ ਲਾਲੂ ਪ੍ਰਸਾਦ ਵਿਰੁੱਧ ਦੋਸ਼ ਸਨ ਕਿ ਉਨ੍ਹਾਂ ਨੇ ਰੇਲ ਮੰਤਰੀ ਰਹਿੰਦੇ ਹੋਏ ਆਈ. ਆਰ. ਸੀ. ਟੀ. ਸੀ. ਦੇ ਦੋ ਹੋਟਲਾਂ ਨੂੰ ਇਕ ਪ੍ਰਾਈਵੇਟ ਕੰਪਨੀ ਨੂੰ ਦੇ ਦਿੱਤਾ ਸੀ। ਇਸ ਵਿਚ ਵਿੱਤੀ ਗੜਬੜੀਆਂ ਦੇ ਦੋਸ਼ ਲਾਏ ਗਏ ਸਨ। ਈਡੀ ਨੇ ਇਸ ਮਾਮਲੇ ਵਿਚ ਹੁਣ ਤਕ 44 ਕਰੋੜ ਰੁਪਏ ਤੋਂ ਜ਼ਿਆਦਾ ਦੀ ਜਾਇਦਾਦ ਕੁਰਕ ਕੀਤੀ ਹੈ। ਸੀ. ਬੀ. ਆਈ. ਨੇ ਵੀ ਕੁਝ ਸਮਾਂ ਪਹਿਲਾਂ ਇਸ ਮਾਮਲੇ ਵਿਚ ਇਕ ਦੋਸ਼ ਪੱਤਰ ਦਾਇਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਸੀ ਕਿ ਲਾਲੂ ਪ੍ਰਸਾਦ ਯਾਦਵ ਸਮੇਤ ਆਈ. ਆਰ. ਸੀ. ਟੀ. ਸੀ. ਦੇ ਅਧਿਕਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ।

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …