Home / Punjabi News /  Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਬਦਮਾਸ਼ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਦਰਅਸਲ ‘ਚ 11 ਦਿਨ ਪਹਿਲਾਂ ਬਾਈਕ ਸਵਾਰ 2 ਬਦਮਾਸ਼ਾਂ ਨੇ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਦੋਂ ਅੱਜ ਪੁਲਿਸ ਟੀਮ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਉਸ ਨੇ ਪੁਲਿਸ ‘ਤੇ ਹੀ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕਰ ਲਿਆ ਗਿਆ। ਪੁਲਿਸ ਨੇ ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਵਿਦੇਸ਼ ਵਿੱਚ ਬੈਠੇ ਗੈਂਗਸਟਰ ਦੇ ਸੰਪਰਕ ਵਿੱਚ ਸੀ।

ਘਟਨਾ ਵੇਲੇ ਚਲਾਈਆਂ ਗੋਲੀਆਂ ਸਿੱਧੀਆਂ ਦੁਕਾਨ ਦੇ ਮੁੱਖ ਸ਼ੀਸ਼ਿਆਂ ਨਾਲ ਟਕਰਾਈਆਂ, ਜਿਸ ਕਾਰਨ ਸ਼ੋਰੂਮ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਖੁਸ਼ਕਿਸਮਤੀ ਨਾਲ ਇਸ ਫਾਇਰਿੰਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਮੌਕੇ ‘ਤੇ ਮੌਜੂਦ ਲੋਕ ਵਾਲ-ਵਾਲ ਬਚ ਗਏ। ਹਾਲਾਂਕਿ ਵਾਰਦਾਤ ਤੋਂ ਤੁਰੰਤ ਬਾਅਦ ਦੁਕਾਨ ਮਾਲਕ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ, ਜਿਸ ਵਿੱਚ ਉਸ ਤੋਂ ਵੱਡੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

ਪੁਲਿਸ ਨਾਲ ਮੁਠਭੇੜ

ਪੁਲਿਸ ਨੇ ਇਸ ਜਬਰਦਸਤੀ ਵਸੂਲੀ ਅਤੇ ਫਾਇਰਿੰਗ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਗੁਪਤ ਸੂਚਨਾ ਦੇ ਆਧਾਰ ‘ਤੇ ਮੁੱਖ ਮੁਲਜ਼ਮ ਨੂੰ ਫੜਨ ਲਈ ਕਾਰਵਾਈ ਕੀਤੀ। ਪੁਲਿਸ ਨੂੰ ਦੇਖਦੇ ਹੀ ਮੁਲਜ਼ਮ ਨੇ ਆਤਮ ਸਮਰਪਣ ਕਰਨ ਦੀ ਬਜਾਏ ਆਪਣੀ ਪਿਸਤੌਲ ਕੱਢ ਲਈ ਅਤੇ ਪੁਲਿਸ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਵੀ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ।

ਲੱਤ ‘ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋਇਆ ‘ਬਿੱਲਾ’

ਦੋਵੇਂ ਪਾਸਿਆਂ ਤੋਂ ਹੋਈ ਗੋਲੀਬਾਰੀ ਦੌਰਾਨ ਪੁਲਿਸ ਦੀ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਪਿਆ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤੀ ਗਈ ਇੱਕ ਗੈਰ-ਕਾਨੂੰਨੀ ਪਿਸਤੌਲ ਵੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਨਵਲ ਉਰਫ਼ ਬਿੱਲਾ ਵਜੋਂ ਹੋਈ ਹੈ।

ਵਿਦੇਸ਼ੀ ਗੈਂਗਸਟਰ ਨਾਲ ਜੁੜੇ ਤਾਰ

ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਹੀ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਸ ਦੀ ਪਛਾਣ ਕੁਸ਼ ਵਜੋਂ ਹੋਈ ਸੀ, ਜੋ ਘਾਸ ਮੰਡੀ, ਬਸਤੀ ਸ਼ੇਖ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਕਾਜ਼ੀ ਮੰਡੀ ਇਲਾਕੇ ਤੋਂ ਕਾਬੂ ਕੀਤਾ ਗਿਆ ਸੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਸ਼ ਹਾਲ ਹੀ ਵਿੱਚ ਵਿਦੇਸ਼ ਵਿੱਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਹੇ ਗੈਂਗਸਟਰ ਡੋਨੀ ਬੱਲ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ‘ਤੇ ਹੀ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਪੁਲਿਸ ਦੋਵੇਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।


Source link

Check Also

Padma Awards 2026 : ਡੇਰਾ ਸੱਚਖੰਡ ਬਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ , ਹਰਮਨਪ੍ਰੀਤ ਕੌਰ ਅਤੇ ਕੋਚ ਬਲਦੇਵ ਸਿੰਘ ਵੀ ਸਨਮਾਨਿਤ

Padma Awards 2026 : ਪਦਮ ਪੁਰਸਕਾਰਾਂ ਦੇ ਵੰਡ ਸਮਾਰੋਹ ਦਾ ਦੂਜਾ ਸੈਸ਼ਨ ਮੰਗਲਵਾਰ ਨੂੰ ਆਯੋਜਿਤ …