Home / Punjabi News / Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

  

Khanna News : ਖੰਨਾ ਦੇ ਨੇੜਲੇ ਪਿੰਡ ਰਸੂਲੜਾ ਸਥਿਤ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਬਣੇ ਹਾਲਾਤਾਂ ਨੇ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸਕੂਲ ਦੇ ਮੁੱਖ ਦਰਵਾਜ਼ੇ ਤੱਕ ਜਾਣ ਵਾਲੇ ਰਸਤੇ ‘ਤੇ ਕਾਫੀ ਸਮੇਂ ਤੋਂ ਗੰਦਾ ਪਾਣੀ ਖੜ੍ਹਾ ਹੈ, ਜਿਸ ਕਾਰਨ ਸਕੂਲ ਆਉਣ-ਜਾਣ ਵਾਲੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਹਰ ਰੋਜ਼ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। 

ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸਕੂਲ ਵਿੱਚ ਆਲੇ-ਦੁਆਲੇ ਦੇ ਪੰਜ ਪਿੰਡਾਂ ਦੇ 400 ਤੋਂ ਵੱਧ ਬੱਚੇ ਪੜ੍ਹਦੇ ਹਨ ਪਰ ਬੱਚਿਆਂ ਲਈ ਸਾਫ ਰਸਤਾ ਤੱਕ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ। ਹਾਲਾਤ ਇਹ ਬਣ ਚੁੱਕੇ ਹਨ ਕਿ ਸਕੂਲ ਦੇ ਬਾਹਰ ਇੰਨਾ ਪਾਣੀ ਇਕੱਠਾ ਹੋ ਜਾਂਦਾ ਹੈ ਕਿ ਪੈਦਲ ਲੰਘਣ ਲਈ ਵੀ ਕੋਈ ਢੰਗ ਦਾ ਰਸਤਾ ਨਹੀਂ ਬਚਦਾ। ਬੱਚੇ ਆਪਣੀਆਂ ਕਿਤਾਬਾਂ ਅਤੇ ਬੈਗ ਚੁੱਕੇ ਹੋਏ ਹਰ ਰੋਜ਼ ਗੰਦੇ ਪਾਣੀ ਵਿੱਚੋਂ ਲੰਘ ਕੇ ਸਕੂਲ ਅੰਦਰ ਦਾਖਲ ਹੁੰਦੇ ਹਨ। ਇਹ ਦ੍ਰਿਸ਼ ਨਾ ਸਿਰਫ ਪ੍ਰਸ਼ਾਸਨ ਦੀ ਲਾਪਰਵਾਹੀ ਨੂੰ ਬਿਆਨ ਕਰਦਾ ਹੈ, ਸਗੋਂ ਪੀਐਮ ਸ੍ਰੀ ਵਰਗੇ ਵੱਡੇ ਪ੍ਰੋਜੈਕਟ ਦੀ ਹਕੀਕਤ ਨੂੰ ਵੀ ਬੇਨਕਾਬ ਕਰਦਾ ਹੈ। 

ਇਸ ਗੰਦੇ ਪਾਣੀ ਕਾਰਨ ਇਲਾਕੇ ਵਿੱਚ ਮੱਛਰਾਂ ਦੀ ਭਰਮਾਰ ਹੋ ਚੁੱਕੀ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣਿਆ ਹੋਇਆ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਹਰ ਰੋਜ਼ ਇਸ ਗੰਦਗੀ ਵਿਚੋਂ ਲੰਘਦੇ ਦੇਖ ਕੇ ਚਿੰਤਤ ਹੋ ਜਾਂਦੇ ਹਨ। ਅਧਿਆਪਕਾਂ ਅਤੇ ਪਿੰਡ ਵਾਸੀਆਂ ਨੇ ਵੀ ਕਈ ਵਾਰ ਪੰਚਾਇਤ ਦਾ ਧਿਆਨ ਇਸ ਸਮੱਸਿਆ ਵੱਲ ਦਿਵਾਇਆ ਹੈ ਪਰ ਅਜੇ ਤੱਕ ਕੰਨ ਉਪਰ ਜੂੰ ਨਹੀਂ ਸਰਕੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਵੱਡੇ ਅਧਿਕਾਰੀ ਜਾਂ ਨੇਤਾ ਆਉਣੇ ਹੁੰਦੇ ਹਨ ਤਾਂ ਸਿਰਫ ਕਾਗਜ਼ਾਂ ‘ਤੇ ਹੀ ਸੁਧਾਰ ਦਿਖਾਏ ਜਾਂਦੇ ਹਨ, ਜਦਕਿ ਹਕੀਕਤ ਵਿੱਚ ਬੱਚਿਆਂ ਨੂੰ ਮੁੱਢਲੀਆਂ ਸਹੂਲਤਾਂ ਤੱਕ ਨਹੀਂ ਮਿਲ ਰਹੀਆਂ। 

ਉਹਨਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਸਿੱਖਿਆ ਨੂੰ ਤਰਜੀਹ ਦਿੰਦੀ ਹੈ ਤਾਂ ਸਭ ਤੋਂ ਪਹਿਲਾਂ ਬੱਚਿਆਂ ਲਈ ਸੁਰੱਖਿਅਤ ਅਤੇ ਸਾਫ ਮਾਹੌਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਬੱਚਿਆਂ ਦੀ ਸਿਹਤ ਲਈ ਗੰਭੀਰ ਖਤਰਾ ਬਣ ਸਕਦਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਸਕੂਲ ਦੇ ਬਾਹਰ ਤੁਰੰਤ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਅਤੇ ਰਸਤੇ ਦੀ ਸਫਾਈ ਕਰਵਾਈ ਜਾਵੇ ਤਾਂ ਜੋ ਬੱਚਿਆਂ ਨੂੰ ਗੰਦੇ ਪਾਣੀ ਵਿਚੋਂ ਲੰਘ ਕੇ ਸਕੂਲ ਜਾਣ ਦੀ ਮਜ਼ਬੂਰੀ ਤੋਂ ਛੁਟਕਾਰਾ ਮਿਲ ਸਕੇ। ਪਿੰਡ ਵਾਸੀਆਂ ਦੇ ਅਨੁਸਾਰ ਜੇਕਰ ਪ੍ਰਸ਼ਾਸਨ ਨੇ ਹੁਣ ਵੀ ਧਿਆਨ ਨਾ ਦਿੱਤਾ ਤਾਂ ਇਸ ਮਾਮਲੇ ਨੂੰ ਵੱਡੇ ਪੱਧਰ ‘ਤੇ ਉਠਾਇਆ ਜਾਵੇਗਾ।

ਹੋਰ ਪੜ੍ਹੋ


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …